No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

admin by admin
in BREAKING, COVER STORY, INDIA, National
0
ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ

Bhopal: BJP MLA from Ujjain South Mohan Yadav being greeted by Madhya Pradesh CM Shivraj Singh Chouhan, state President VD Sharma and others on his election as the BJP's legislature party leader in Madhya Pradesh, in Bhopal, Monday, Dec. 11, 2023. Yadav will be the next CM of the state. (PTI Photo) (PTI12_11_2023_000173B)

0
SHARES
0
VIEWS
Share on FacebookShare on Twitter

ਭਾਜਪਾ ਨੇ ਅੱਜ ਸਭ ਨੂੰ ਹੈਰਾਨ ਕਰਨ ਵਾਲਾ ਫ਼ੈਸਲਾ ਲੈਂਦਿਆਂ ਓਬੀਸੀ ਆਗੂ ਤੇ ਤਿੰਨ ਵਾਰ ਵਿਧਾਇਕ ਰਹੇ ਮੋਹਨ ਯਾਦਵ ਨੂੰ ਮੱਧ ਪ੍ਰਦੇਸ਼ ਦਾ ਅਗਲਾ ਮੁੱਖ ਮੰਤਰੀ ਚੁਣ ਲਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਨੇ ਦਿੱਤੀ। ਇਸ ਮਗਰੋਂ ਮੋਹਨ ਯਾਦਵ ਨੇ ਰਾਜਪਾਲ ਮੰਗੂਭਾਈ ਪਟੇਲ ਨਾਲ ਮੁਲਾਕਾਤ ਕਰਕੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਬੁੱਧਵਾਰ ਨੂੰ ਹਲਫ਼ ਲੈਣਗੇ।

ਭਾਜਪਾ ਵਿਧਾਇਕ ਦਲ ਨੇ ਪਿਛਲੀ ਸਰਕਾਰ ’ਚ ਮੰਤਰੀ ਰਹੇ ਮੋਹਨ ਯਾਦਵ (58) ਨੂੰ ਆਪਣਾ ਨੇਤਾ ਚੁਣਿਆ ਜਿਸ ਨਾਲ ਉਨ੍ਹਾਂ ਲਈ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਦਾ ਰਾਹ ਪੱਧਰਾ ਹੋ ਗਿਆ। ਵੀਡੀ ਸ਼ਰਮਾ ਨੇ ਕਿਹਾ ਕਿ ਅਹੁਦਾ ਛੱਡ ਰਹੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਾਰਟੀ ਦੇ ਕੇਂਦਰੀ ਅਬਜ਼ਰਵਰਾਂ ਦੀ ਹਾਜ਼ਰੀ ’ਚ ਸ਼ਾਮ ਨੂੰ ਭੋਪਾਲ ’ਚ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਵਿੱਚ ਉੱਜੈਨ ਦੱਖਣੀ ਤੋਂ ਭਾਜਪਾ ਵਿਧਾਇਕ ਯਾਦਵ ਦਾ ਨਾਂ ਪੇਸ਼ ਕੀਤਾ। ਮੁੱਖ ਮੰਤਰੀ ਵਜੋਂ ਚੁਣੇ ਜਾਣ ਮਗਰੋਂ ਮੋਹਨ ਯਾਦਵ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਕੰਮ ਕਰਨਗੇ ਅਤੇ ਇਸ ਅਹੁਦੇ ਲਈ ਚੁਣੇ ਜਾਣ ’ਤੇ ਉਹ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਮੋਹਨ ਯਾਦਵ ਨੂੰ ਆਰਐੱਸਐੱਸ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ ਤਿੰਨ ਵਾਰ ਦੇ ਵਿਧਾਇਕ ਤੇ ਇੱਕ ਅਹਿਮ ਓਬੀਸੀ ਆਗੂ ਹਨ। ਉਹ ਪਹਿਲੀ ਵਾਰ 2013 ’ਚ ਉੱਜੈਨ ਦੱਖਣੀ ਤੋਂ ਵਿਧਾਇਕ ਚੁਣੇ ਗਏ ਅਤੇ ਫਿਰ 2018 ਤੇ 2023 ਵਿੱਚ ਵੀ ਵਿਧਾਨ ਸਭਾ ਸੀਟ ਬਰਕਰਾਰ ਰੱਖੀ। ਇਸ ਤੋਂ ਪਹਿਲਾਂ ਦਿਨੇ ਭਾਜਪਾ ਦੇ ਤਿੰਨ ਕੇਂਦਰੀ ਅਬਜ਼ਰਵਰਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਓਬੀਸੀ ਮੋਰਚਾ ਦੇ ਮੁਖੀ ਕੇ ਲਕਸ਼ਮਣ ਅਤੇ ਸਕੱਤਰ ਆਸ਼ਾ ਲਾਕੜਾ ਨੇ ਪਾਰਟੀ ਵਿਧਾਇਕਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਮੱਧ ਪ੍ਰਦੇਸ਼ ਦੇ ਮਨੋਨੀਤ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਰਾਜਪਾਲ ਮੰਗੂਭਾਈ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਸ੍ਰੀ ਯਾਦਵ ਨਾਲ ਸ਼ਿਵਰਾਜ ਸਿੰਘ ਚੌਹਾਨ, ਪਾਰਟੀ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਤੇ ਤਿੰਨ ਕੇਂਦਰੀ ਅਬਜ਼ਰਵਰ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ।

Post Views: 79
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਬਣਾਉਣ ਜਾ ਰਹੀ ਨਵੀਂ ਇਮੀਗ੍ਰੇਸ਼ਨ ਸਬੰਧੀ ਪਾਲਿਸੀ

Next Post

ਰਾਘਵ ਚੱਢਾ ਦੀ ਮੁਅੱਤਲੀ ਖ਼ਤਮ ਹੋਣ ’ਤੇ ਸੁਪਰੀਮ ਕੋਰਟ ਨੇ ਬੰਦ ਕੀਤਾ ਕੇਸ

Next Post
चण्डीगढ़ नगर निगम मतदान पर राघव चड्ढा का ब्यान

ਰਾਘਵ ਚੱਢਾ ਦੀ ਮੁਅੱਤਲੀ ਖ਼ਤਮ ਹੋਣ ’ਤੇ ਸੁਪਰੀਮ ਕੋਰਟ ਨੇ ਬੰਦ ਕੀਤਾ ਕੇਸ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800