No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

admin by admin
in BREAKING, COVER STORY, PUNJAB
0
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
0
SHARES
0
VIEWS
Share on FacebookShare on Twitter

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਮੁੱਦਿਆਂ ਨੂੰ ਉਠਾਇਆ, ਜਿਸ ਵਿੱਚ ਹਾਈਵੇਅ ਦੇ ਵੱਖ-ਵੱਖ ਪੁਆਇੰਟਾਂ ‘ਤੇ ਪੁਲੀਆਂ ਬਣਾਉਣ ਅਤੇ ਪਟਿਆਲਾ ਦੇ ਉੱਤਰੀ ਹਾਈਵੇਅ ਨੂੰ ਜਲਦ ਮੁਕੰਮਲ ਕਰਨ ਦਾ ਮੁੱਦਾ ਸ਼ਾਮਿਲ ਸੀ

ਪਟਿਆਲਾ/ਦਿੱਲੀ, 2 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ।

ਇੱਥੇ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਉੱਤਰੀ ਪਟਿਆਲਾ ਬਾਈਪਾਸ ਦੇ ਨੂੰ ਜਲਦ ਮੁਕੰਮਲ ਕਰਨ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇਅ ‘ਤੇ ਵੱਖ-ਵੱਖ ਪੁਆਇੰਟਾਂ ‘ਤੇ ਪੁਲੀਆਂ ਬਣਾਉਣ ਸਮੇਤ ਕਈ ਮੁੱਦੇ ਉਠਾਏ ਹਨ।

ਵਧੇਰੇ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੇ ਉੱਤਰੀ ਬਾਈਪਾਸ ਦਾ ਮੁੱਦਾ ਉਠਾਇਆ ਸੀ, ਜੋ ਕਿ ਸਾਡੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੈ। ਪ੍ਰੋਜੈਕਟ ਸ਼ੁਰੂ ਹੋਣ ਦੇ ਇੰਨੇ ਸਾਲਾਂ ਬਾਅਦ ਵੀ ਇਹ ਪ੍ਰੋਜੈਕਟ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ  ਲਈ ਮੈਂ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਇਸ 27 ਕਿਲੋਮੀਟਰ ਲੰਬੇ ਪ੍ਰੋਜੈਕਟ ਨੂੰ ਭਾਰਤਮਾਲਾ ਪਰਯੋਜਨਾ ਦੇ ਤਹਿਤ ਲਿਆਉਣ ਅਤੇ NHAI ਨੂੰ ਪ੍ਰੋਜੈਕਟ ਦੀ 100% ਲਾਗਤ ਚੁੱਕਣ ਲਈ ਕਹਿਣ, ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।”

ਉਨ੍ਹਾਂ ਨੇ ਅੱਗੇ ਦੱਸਿਆ ਕਿ, “ਇਸ ਪ੍ਰੋਜੈਕਟ ਦੇ ਰੁਕਣ ਨਾਲ ਲਗਭਗ 450 ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਲਈ ਐਕੁਆਇਰ ਕਰਨ ਦਾ 3ਡੀ ਐਲਾਨਨਾਮਾ ਹੋ ਚੁੱਕਾ ਹੈ ਪਰ ਨਾ ਤਾਂ ਉਨ੍ਹਾਂ ਨੂੰ ਆਪਣੀ ਜ਼ਮੀਨ ਦਾ ਬਣਦਾ ਪੈਸਾ ਮਿਲ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਰਜ਼ਾ ਲੈਣ ਜਾਂ ਜ਼ਮੀਨ ਕਿਸੇ ਹੋਰ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।”

ਪ੍ਰਨੀਤ ਕੌਰ ਨੇ ਸ਼ੁਤਰਾਣਾ ਦੇ ਪਿੰਡ ਠਰੂਆਂ ਅਤੇ ਮੋਮੀਆਂ ਵਿੱਚੋਂ ਲੰਘਦੇ ਦਿੱਲੀ ਕਟੜਾ ਐਕਸਪ੍ਰੈਸ ਵੇਅ ’ਤੇ ਪੁਲੀ ਬਣਾਉਣ ਦੀ ਮੰਗ ਵੀ ਉਠਾਈ ਤਾਂ ਜੋ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਭਰਨ ਅਤੇ ਹੜ੍ਹਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਉਨ੍ਹਾਂ ਨੇ ਪਿੰਡ ਚੌਰਾ ਨੇੜੇ ਦੱਖਣੀ ਬਾਈਪਾਸ NH-07 ‘ਤੇ ਸਲਿੱਪ ਰੋਡ ਦਾ ਨਿਰਮਾਣ, NH-07 ਤੋਂ ਪਿੰਡ ਰਾਜਗੜ੍ਹ ਅਤੇ ਚੂਹੜ ਕਲਾਂ ਤੱਕ ਰਸਤਾ ਅਤੇ NH-44 ਤੋਂ ਰਾਜਪੁਰਾ ਸ਼ਹਿਰ ਤੱਕ ਵਿਸ਼ੇਸ਼ ਰਸਤਾ ਮੁਹੱਈਆ ਕਰਵਾਉਣ ਸਮੇਤ ਕੁਝ ਹੋਰ ਮੰਗਾਂ ਵੀ ਉਠਾਈਆਂ।

Post Views: 144
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ ‘ਚ ਹਿੰਦੂ ਪਰਿਵਾਰਾਂ ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ : ਸ਼ੰਕਰਾਨੰਦ ਗਿਰੀ

Next Post
ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ ‘ਚ ਹਿੰਦੂ ਪਰਿਵਾਰਾਂ ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ : ਸ਼ੰਕਰਾਨੰਦ ਗਿਰੀ

ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ 'ਚ ਹਿੰਦੂ ਪਰਿਵਾਰਾਂ ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ : ਸ਼ੰਕਰਾਨੰਦ ਗਿਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982