ਪਟਿਆਲਾ, 1 ਅਪ੍ਰੈਲ(ਪ੍ਰੈਸ ਕੀ ਤਾਕਤ) – ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ, ਜਿਸ ਦੇ ਲਈ ਕੈਬਨਿਟ ਨੂੰ ਭੇਜੀ ਗਈ ਫਾਈਲ ‘ਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ।