No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫ਼ਸਰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 16 ਅਗਸਤ:  ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਫ਼ਸਲ ਵਿਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਹਨਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ-ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿਚ ਡੂੰਘਾ ਦੱਬ ਦੇਣਾ ਚਾਹੀਦਾ ਹੈ।

ਡਾ. ਕੇ.ਐਸ.ਸੂਰੀ ਪ੍ਰਮੁੱਖ ਕੀਟ ਵਿਗਿਆਨੀ, ਪੀ.ਏ.ਯੂ. ਨੇ ਜਾਣਕਾਰੀ ਦਿੱਤੀ ਕਿ ਖੇਤ ਵਿਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫ਼ਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗ੍ਹਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ.ਸੀ. ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸੀਨ/ਟੋਕਨ/ਡੋਮਿਨੇਂਟ 20 ਐਸ.ਜੀ. ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ.ਸੀ. ਜਾਂ 300 ਮਿ.ਲਿ. ਇਮੇਜਿਨ 10 ਐਸ.ਸੀ. ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲੀਟਰ ਪਾਣੀ ਵਿਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜਲ ਦਾ ਇਸਤੇਮਾਲ ਕਰੋ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।

Post Views: 72
Tags: agriculture officerChief Agriculture Officerdr. jaswinder singhdr. KS surilatest newspatiala newstop news
Previous Post

ਚੋਣ ਕਮਿਸ਼ਨ ਦੀ ਤਾਜ਼ਾ ਬ੍ਰੀਫਿੰਗ ਤੋਂ ਬਾਅਦ ਅਟਕਲਾਂ ਤੇਜ਼ ਹੋ ਗਈਆਂ ਹਨ।

Next Post

ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ

Next Post
ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ

ਫ਼ਸਲੀ ਰਹਿੰਦ –ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982