ਨੈਸ਼ਨਲ ਡੈਸਕ 1 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਸੱਟ ਕਾਰਨ ਇਕ ਮਹੀਨੇ ਬਾਅਦ ਵਾਪਸੀ ਕਰ ਰਹੇ ਓਲੰਪਿਕ ਚੈਂਪੀਅਨ ਜੈਵਲਿਨ ਥਰੋਅਰ ਖਿਡਾਰੀ ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ 2023 ਦਾ ਖ਼ਿਤਾਬ ਆਪਣੇ ਨਾਂ ਕਰ ਲਿਆ। ਉਸ ਨੇ 87.66 ਮੀਟਰ ਤਕ ਜੈਵਲਿਨ ਸੁੱਟ ਕੇ ਲਗਾਤਾਰ ਦੂਜੀ ਵਾਰ ਪੋਡੀਅਮ ‘ਤੇ ਜਗ੍ਹਾ ਬਣਾਈ। ਭਾਰਤ ਦੇ 25 ਸਾਲਾ ਚੋਪੜਾ ਨੇ 5 ਮਈ ਨੂੰ ਡਾਇਮੰਡ ਲੀਗ ਦੇ ਦੋਹਾ ਗੇੜ ਵਿਚ ਸ਼ਾਨਦਾਰ ਸ਼ੁਰੂਆਤ ਕਰਕੇ ਕਰੀਅਰ ਦੀ ਸਰਵਸ੍ਰੇਸ਼ਠ 88.67 ਮੀਟਰ ਦੀ ਥਰੋਅ ਸੁੱਟੀ ਪਰ ਉਸ ਤੋਂ ਬਾਅਦ ਉਸ ਦੀਆਂ ਮਾਸਪੇਸ਼ੀਆਂ ਵਿਚ ਖਿਚਾਅ ਆ ਗਿਆ ਸੀ। ਜਰਮਨੀ ਦਾ ਜੂਲੀਅਨ ਵੇਬਰ 87.03 ਮੀਟਰ ਦੀ ਥਰੋਅ ਨਾਲ ਦੂਜੇ ਸਥਾਨ ‘ਤੇ ਰਿਹਾ।