ਰਾਸ਼ਟਰੀ ਰਾਜਧਾਨੀ ਵਿਚ ਖ਼ਰਾਬ ਮੌਸਮ ਕਾਰਨ ਅੱਜ ਦਿੱਲੀ ਆਉਣ ਵਾਲੀਆਂ 20 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਸਨ ਅਤੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤੋਂ ਦੋ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਦਿੱਲੀ ਆਉਣ ਵਾਲੀਆਂ 20 ਟਰੇਨਾਂ ਮੌਸਮ ਦੀ ਖਰਾਬੀ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ।

