Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ

admin by admin
in INDIA, PUNJAB
0
72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਤਿਰੰਗਾ ਝੰਡਾ
0
SHARES
0
VIEWS
Share on FacebookShare on Twitter

ਪਟਿਆਲਾ(ਪ੍ਰੈਸ ਕਿ ਤਾਕਤ)ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਐਟਰੀ ਗੇਟਾਂ ‘ਤੇ ਥਰਮਲ ਸਕੈਨਰ ਲਗਾਏ ਜਾਣ ਅਤੇ ਸਭ ਦੇ ਮਾਸਕ ਪਹਿਨਣੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੋਵਿਡ ਕਰਕੇ ਇਸ ਵਾਰ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ ਪਰੰਤੂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ, ਜਿਨ੍ਹਾਂ ‘ਚ ਤੰਦਰੁਸਤ ਪੰਜਾਬ, ਕੋਵਿਡ ਸਬੰਧੀਂ ਪੰਜਾਬ ਦੀਆਂ ਪ੍ਰਾਪਤੀਆਂ, ਨਸ਼ਾ ਮੁਕਤੀ ਪ੍ਰੋਗਰਾਮ ਤਹਿਤ ਬੱਡੀਜ ਤੇ ਡੈਪੋ ਪ੍ਰੋਗਰਾਮ, ਘਰ-ਘਰ ਹਰਿਆਲੀ, ਸੇਵਾ ਦਾ ਅਧਿਕਾਰ ਸਮੇਤ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਬਾਰੇ ਝਾਕੀਆਂ ਕੱਢੀਆਂ ਜਾਣਗੀਆਂ।
ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਪਲਵਿੰਦਰ ਸਿੰਘ ਚੀਮਾ ਸਮੇਤ ਲੋਕ ਨਿਰਮਾਣ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।

Post Views: 52
Previous Post

Bhai Jaita Ji Memorial to be completed this year, Rs 12 Crore works tender floated: Channi

Next Post

ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ: ਚੰਨੀ

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਵਲੋਂ ਭਾਈ ਜੈਤਾ ਜੀ ਦੀ ਯਾਦਗਰ ਨੂੰ ਇਸ ਸਾਲ ਮੁਕੰਮਲ ਕਰ ਲਿਆ ਜਾਵੇਗਾ: ਚੰਨੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800