*ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ**ਅਗਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾਉਣਾ ਜ਼ਰੂਰੀ, ਕਿਸਾਨਾਂ ਨੂੰ ਫਸਲਾਂ ਪਾਲਣ ਲਈ ਟਿਊਬਵੈੱਲਾਂ ਦੀ ਬਜਾਏ ਨਹਿਰੀ ਪਾਣੀ ਵਰਤਣਾ ਚਾਹੀਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ**ਬੇਅਦਬੀ ਵਿਰੋਧੀ ਕਾਨੂੰਨ ਬਣ ਚੁੱਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਉਮਰ ਕੈਦ ਦਾ ਸਾਹਮਣਾ ਕਰਨਾ ਪਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ**ਪੰਜਾਬ ਅਤੇ ਦੇਸ਼ ਦੇ ਸਿਆਸੀ ਹਾਲਾਤ ਦਾ ਮਸਲਾ ਉਠਾਉਣ ਲਈ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ**ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ, ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦਾ ਭਰੋਸਾ*ਸੰਗਰੂਰ, 30 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ।
ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ।
ਉਨ੍ਹਾਂ ਅੱਗੇ ਕਿਹਾ, “ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।” ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।”
ਪੰਜਾਬ ਦੇ ਪਾਣੀਆਂ ‘ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।” ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਹੈ।”
#BhagwantMann, #PunjabCM, #FarmersFirst, #PunjabAgriculture, #CanalWater, #PunjabFarmers, #IrrigationPunjab, #BhakraCanal, #PunjabGovernment, #AAPPunjab, #WaterSupply, #AgricultureUpdates, #PunjabNews, #CMBhagwantMann, #KisanMajdoor, #PunjabDevelopment, #GreenPunjab, #RuralPunjab, #WaterManagement, #PunjabDecisions
