No Result
View All Result
Monday, April 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਿਸੇ ਨੇ ਨਹੀਂ ਕਬੂਲੀ ਸੀਐਮ ਭਗਵੰਤ ਮਾਨ ਚੁਣੌਤੀ, ਵਿਰੋਧੀਆਂ ਵੱਲੋਂ ਬਹਿਸ ‘ਚ ਪਹੁੰਚਣ ਤੋਂ ਇਨਕਾਰ

admin by admin
in BREAKING, COVER STORY, POLITICS, PUNJAB
0
CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ
0
SHARES
0
VIEWS
Share on FacebookShare on Twitter

ਅੱਜ ਲੁਧਿਆਣਾ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਹੋ ਰਹੀ ਹੈ। ਇਸ ਬਹਿਸ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਸੱਦਾ ਦਿੱਤੀ ਸੀ ਪਰ ਕਿਸੇ ਵੀ ਸਿਆਸੀ ਪਾਰਟੀ ਦੇ ਪ੍ਰਧਾਨ ਇਸ ਬਹਿਸ ਵਿੱਚ ਸ਼ਾਮਲ ਨਹੀਂ ਹੋ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਬਹਿਸ ਵਿੱਚ ਨਹੀਂ ਪਹੁੰਚ ਰਹੇ।

ਇਸ ਲਈ ਤੈਅ ਹੈ ਕਿ ਬਹਿਸ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਵਿਰੋਧੀਆਂ ਨੂੰ ਰਗੜੇ ਲਾਏਗੀ। ਇਸ ਲਈ ਇਹ ਬਹਿਸ ਵਿਰੋਧੀਆਂ ਦੀ ਨੁਕਤਾਚੀਨੀ ਤੱਕ ਹੀ ਸਿਮਟ ਸਕਦੀ ਹੈ। ਉਂਝ ਇਸ ਬਹਿਸ ਵਿੱਚ ਕੁਝ ਵਿਦਵਾਨ ਪਹੁੰਚਣ ਦੀ ਉਮੀਦ ਹੈ। ਇਸ ਲਈ ਪੰਜਾਬ ਦੇ ਮੁੱਦਿਆਂ ਉੱਪਰ ਗੰਭੀਰ ਗੱਲਬਾਤ ਵੀ ਹੋ ਸਕਦੀ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਗਈ ਇਹ ਖੁੱਲ੍ਹੀ ਬਹਿਸ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਦਾ ਸਿਆਸੀ ਮੰਚ ਤਿਆਰ ਹੈ। ਆਡੀਟੋਰੀਅਮ ਵਿੱਚ 1000 ਲੋਕਾਂ ਦੇ ਬੈਠਣ ਦਾ ਇੰਤਜ਼ਾਮ ਹੈ। ਇੱਥੇ ਸੁਰੱਖਿਆ ਲਈ ਦਰਜਨਾਂ ਆਈਪੀਐਸ ਅਫ਼ਸਰ ਤੇ ਦੋ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਖੁੱਲ੍ਹੀ ਬਹਿਸ ਵਿੱਚ ਸਭ ਨੂੰ ਸੱਦਾ ਦਿੱਤਾ ਗਿਆ ਹੈ। ਇਸ ਬਹਿਸ ਵਿੱਚ ਕੋਈ ਵੀ ਪੰਜਾਬੀ ਹਿੱਸਾ ਲੈ ਸਕਦਾ ਹੈ। ਇੱਥੇ ਮੰਚ ਸੰਚਾਲਨ ਨਿਰਮਲ ਸਿੰਘ ਜੌੜਾ ਕਰਨਗੇ। ਇਸ ਦੇ ਨਾਲ ਸਿਆਸੀ ਪਾਰਟੀਆਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਵਰਗੇ 75 ਬੁੱਧੀਜੀਵੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਆਡੀਟੋਰੀਅਮ ਵਿਚ 1000 ਲੋਕਾਂ ਦੇ ਬੈਠਣ ਲਈ ਕੁਰਸੀਆਂ ਲੱਗੀਆਂ ਹੋਈਆਂ ਹਨ ਜਿਸ ਵਿੱਚ ਪਹਿਲਾਂ ਆਉਣ ਵਾਲੇ ਬੰਦੇ ਨੂੰ ਪਹਿਲ ਦਿੱਤੀ ਜਾਏਗੀ। ਪੀਏਯੂ ਵਿੱਚ ਹੀ ਮੁੱਖ ਮੰਤਰੀ ਦਾ ਹੈਲੀਕਾਪਟਰ ਉਤਰੇਗਾ ਤੇ ਉਹ ਕਾਰ ਰਾਹੀਂ ਬਹਿਸ ਵਾਲੀ ਥਾਂ ’ਤੇ ਪੁੱਜਣਗੇ। ਪੀਏਯੂ ਅੰਦਰ ਪੰਜਾਬ ਪੁਲਿਸ ਵੱਲੋਂ ਕਈ ਥਾਵਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਯੂਨੀਵਰਸਿਟੀ ਦੇ ਹਰ ਗੇਟ ’ਤੇ ਤਾਇਨਾਤ ਰਹਿਣਗੀਆਂ ਤੇ ਹਰ ਆਉਣ ਜਾਣ ਵਾਲੇ ’ਤੇ ਨਜ਼ਰ ਰੱਖੀ ਜਾਵੇਗੀ।

Post Views: 105
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਅੰਬਾਲਾ ਕੈਂਟ ਲਈ 48.43 ਕਰੋੜ ਦੇ ਪ੍ਰਾਜੈਕਟ ਮਨਜ਼ੂਰ

Next Post

ਸੂਬੇ ਦੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਲਈ ਡੀਜੀਪੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Next Post
ਸੂਬੇ ਦੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਲਈ ਡੀਜੀਪੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੂਬੇ ਦੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਲਈ ਡੀਜੀਪੀ ਉੱਤਮ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800