No Result
View All Result
Saturday, March 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

admin by admin
in BREAKING, COVER STORY, PUNJAB
0
ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ
0
SHARES
0
VIEWS
Share on FacebookShare on Twitter

 ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ।

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

Post Views: 271
Tags: @Bhagwant MannAam Aadmi PartyAAPaap punjabbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest interviewlatest punjabi newsPunjabpunjab cm bhagwant mannpunjab latest newspunjabi news
Previous Post

ਪਾਕਿਸਤਾਨ 14 ਅਕਤੂਬਰ ਨੂੰ ਭਾਰਤ ਨਾਲ ਖੇਡਣ ਲਈ ਰਾਜ਼ੀ, ਸ੍ਰੀਲੰਕਾ ਨਾਲ ਮੁਕਾਬਲਾ ਹੁਣ 10 ਅਕਤੂਬਰ ਨੂੰ

Next Post

ਨੁੰਹ ਵਿਚ ਹੋਈ ਦੁਰਘਟਨਾ ਮੰਦਭਾਗੀ, ਹੁਣ ਤਕ ਘਟਨਾ ਵਿਚ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ – ਮੁੱਖ ਮੰਤਰੀ

Next Post
CM ਮਨੋਹਰ ਲਾਲ ਨੇ ਡਿਜੀਟਲੀ ਤੌਰ ਨਾਲ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਪੈਸੇ

ਨੁੰਹ ਵਿਚ ਹੋਈ ਦੁਰਘਟਨਾ ਮੰਦਭਾਗੀ, ਹੁਣ ਤਕ ਘਟਨਾ ਵਿਚ 6 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ - ਮੁੱਖ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982