No Result
View All Result
Thursday, April 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 9 ਸਕੂਲਾਂ ਦੇ ਐਨ.ਓ.ਸੀਜ਼. ਰੱਦ

Vijesh by Vijesh
in PUNJAB
0
0
SHARES
0
VIEWS
Share on FacebookShare on Twitter

ਚੰਡੀਗੜ੍ਹ, 16 ਅਕਤੂਬਰ – ਵਰਸ਼ਾ ਵਰਮਾ –

ਕੋਵਿਡ-19 ਮਹਾਂਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 9 ਸਕੂਲਾਂ ਨੂੰ ਜਾਰੀ ਕੀਤੇ ਗਏ ‘ਕੋਈ ਇਤਰਾਜ਼ ਨਹੀਂ’ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਵਾਚਿਆ ਜਾ ਰਿਹਾ ਹੈ ਅਤੇ 9 ਸਕੂਲਾਂ ਦੇ ਮਾਮਲਿਆਂ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਤੇ ਇਨ੍ਹਾਂ ਦੇ ਐਨ.ਓ.ਸੀਜ਼. ਰੱਦ ਕਰਨ ਦਾ ਫੈਸਲਾ ਕੀਤਾ ਗਿਆ।

ਜਿ਼ਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸਿ਼ਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ.  vijayindersingla@gmail.com ਜਾਰੀ ਕੀਤੀ ਹੋਈ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜਿ਼ਆਦਾਤਰ ਸਿ਼ਕਾਇਤਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਦੇਣ ਜਾਂ ਘੱਟ ਤਨਖ਼ਾਹ ਦੇਣ ਦੀਆਂ ਹੀ ਪ੍ਰਾਪਤ ਹੋ ਰਹੀਆਂ ਹਨ। ਸਿ਼ਕਾਇਤਾਂ ਮਿਲਣ ਮਗਰੋਂ ਸਕੂਲ ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਜਵਾਬ ਤਸੱਲੀਬਖ਼ਸ਼ ਨਾ ਪਾਏ ਜਾਣ ਉਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਰੱਦ ਕਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੈਂਟ ਨੂੰ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜਿ਼ਲ੍ਹੇ ਨਾਲ ਸਬੰਧਤ ਹਨ, ਜਦੋਂ ਕਿ ਇਕ ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸਿ਼ਆਰਪੁਰ, ਬਠਿੰਡਾ ਤੇ ਜਲੰਧਰ ਜਿ਼ਲ੍ਹਿਆਂ ਨਾਲ ਸਬੰਧਤ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ, ਜਦੋਂ ਕਿ ਲੁਧਿਆਣਾ ਜਿ਼ਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸਿ਼ਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।

Post Views: 88
Previous Post

Invest In Cryptocurrency Responsibly With These 3 Steps

Next Post

ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800