No Result
View All Result
Saturday, April 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਭਰ ਦੇ ਪੈਟਰੋਲ ਪੰਪਾਂ ’ਤੇ ਆਮ ਵਰਗੇ ਹੋਏ ਹਾਲਾਤ

admin by admin
in BREAKING, COVER STORY, PUNJAB
0
ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ…ਫਲਾਂ ਤੇ ਸਬਜ਼ੀਆਂ ਦੀ ਸਪਲਾਈ ਵੀ ਠੱਪ
0
SHARES
0
VIEWS
Share on FacebookShare on Twitter

ਕੇਂਦਰ ਸਰਕਾਰ ਵੱਲੋਂ ਲਿਆਂਦੇ ‘ਹਿੱਟ ਐਂਡ ਰਨ’ ਕਾਨੂੰਨ ਵਿਰੁੱਧ ਸ਼ੁਰੂ ਹੋਇਆ ਟਰੱਕ ਚਾਲਕਾਂ ਦਾ ਧਰਨਾ ਦੇਰ ਰਾਤ ਖਤਮ ਹੋਣ ਤੋਂ ਬਾਅਦ ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਹਾਲਾਤ ਆਮ ਵਰਗੇ ਹੋ ਗਏ ਹਨ। ਅੱਜ ਪੈਟਰੋਲ ਪੰਪਾਂ ’ਤੇ ਲੋਕ ਆਮ ਦਿਨਾਂ ਵਾਂਗ ਤੇਲ ਪਵਾਉਣ ਪੁੱਜੇ ਜਿਨ੍ਹਾਂ ਨੂੰ ਆਮ ਦਿਨਾਂ ਵਾਂਗ ਹੀ ਤੇਲ ਮਿਲਿਆ। ਹਾਲਾਂਕਿ ਲੰਘੇ ਦਿਨ ਟਰੱਕ ਚਾਲਕਾਂ ਦੀ ਹੜਤਾਲ ਕਾਰਨ ਸੂਬੇ ਦੇ ਲਗਪਗ ਸਾਰੇ ਪੈਟਰੋਲ ਪੰਪਾਂ ’ਤੇ ਲੋਕਾਂ ਦੀ ਵੱਡੀ ਭੀੜ ਲੱਗ ਗਈ ਸੀ ਤੇ ਪੈਟਰੋਲ ਪੰਪਾਂ ਵਿਚ ਤੇਲ ਖਤਮ ਹੋ ਗਿਆ ਸੀ ਪਰ ਦੇਰ ਰਾਤ ਟਰੱਕ ਚਾਲਕਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਤੇਲ ਦੇ ਟੈਂਕਰ ਮੁੜ ਪੈਟਰੋਲ ਪੰਪਾਂ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ।

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਪੈਟਰੋਲ ਪੰਪਾਂ ’ਤੇ ਦੋ ਜਨਵਰੀ ਨੂੰ ਵਾਹਨ ਚਾਲਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਗੁਰਮੀਤ ਮੌਂਟੀ ਸਹਿਗਲ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਪੰਪਾਂ ’ਤੇ ਸਥਿਤੀ ਹੁਣ ਆਮ ਵਾਂਗ ਹੋ ਰਹੀ ਹੈ। ਦੇਰ ਰਾਤ ਤੋਂ ਹੀ ਤੇਲ ਡਿੱਪੂਆਂ ਤੋਂ ਸਾਰੇ ਪੰਪਾਂ ਨੂੰ ਤੇਲ ਸਪਲਾਈ ਪਹਿਲਾਂ ਵਾਂਗ ਹੀ ਪਹੁੰਚਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਧੇਰੇ ਪੈਟਰੋਲ ਪੰਪਾਂ ’ਤੇ ਤੇਲ ਦੀ ਸਪਲਾਈ ਪਹੁੰਚ ਚੁੱਕੀ ਹੈ, ਜਦੋਂਕਿ ਕੁਝ ਡਿਪੂਆਂ ’ਤੇ ਸਪਲਾਈ ਜਲਦ ਹੀ ਪਹੁੰਚ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ 3943 ਪੈਟਰੋਲ ਪੰਪ ਹਨ, ਜਿਨ੍ਹਾਂ ਵਿੱਚੋਂ 80 ਫ਼ੀਸਦ ਦੇ ਕਰੀਬ ਪੈਟਰੋਲ ਪੰਪਾਂ ’ਤੇ ਲੰਘੇ ਦਿਨ ਤੇਲ ਮੁੱਕ ਗਿਆ ਸੀ। ਟਰੱਕ ਚਾਲਕਾਂ ਦੀ ਹੜਤਾਲ ਕਰਕੇ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ ਸੀ, ਜਦੋਂਕਿ ਨਿੱਤ ਵਰਤੋਂ ਦੀਆਂ ਵਸਤੂਆਂ ਦੀ ਘਾਟ ਪੈਦਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ ਪਰ ਟਰੱਕ ਚਾਲਕਾਂ ਦੀ ਹੜਤਾਲ ਖਤਮ ਹੋਣ ਕਰਕੇ ਆਮ ਜਨ ਜੀਵਨ ਮੁੜ ਲੀਹ ’ਤੇ ਆ ਗਿਆ ਹੈ।

Post Views: 72
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

Next Post

ਗਿਆਨਵਾਪੀ ਕੇਸ: ਸਰਵੇਖਣ ਰਿਪੋਰਟ ਚਾਰ ਹੋਰ ਹਫ਼ਤੇ ਜਨਤਕ ਨਾ ਕਰਨ ਦੀ ਅਪੀਲ

Next Post
ਹਿੰਦੂ ਪੱਖ ਨੂੰ ਵੱਡਾ ਝਟਕਾ, ਜਾਣੋ ਕੀ ਕੀਤਾ SC ਨੇ ਕੀਤਾ? ਯੂਪੀ ਦੇ ਡਿਪਟੀ ਸੀਐਮ ਨੇ ਕਿਹਾ, ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਗਿਆਨਵਾਪੀ ਕੇਸ: ਸਰਵੇਖਣ ਰਿਪੋਰਟ ਚਾਰ ਹੋਰ ਹਫ਼ਤੇ ਜਨਤਕ ਨਾ ਕਰਨ ਦੀ ਅਪੀਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800