ਪਟਿਆਲਾ, 14 ਦਸੰਬਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 8 ਵਿਧਾਨ ਸਭਾ ਹਲਕਿਆਂ ‘ਚ 1786 ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੇਜੀ ਤਜਵੀਜ਼ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਈ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਥਾਂ ਨੂੰ ਆਬਾਦੀ ਮੁਤਾਬਕ ਤਰਕ ਸੰਗਤ ਕਰਕੇ ਚੋਣ ਕਮਿਸ਼ਨ ਨੂੰ ਤਜਵੀਜ਼ ਭੇਜੀ ਜਾਂਦੀ ਹੈ, ਜਿਸ ਮੁਤਾਬਕ ਜ਼ਿਲ੍ਹੇ ਅੰਦਰ ਪਹਿਲਾਂ ਸਥਾਪਤ ਕੀਤੇ 1786 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਮੁਤਾਬਕ ਰੈਸ਼ਨੇਲਾਈਜੇਸ਼ਨ ਉਪਰੰਤ ਨਾਭਾ (ਅਨੁਸੂਚਿਤ ਜਾਤੀ ਲਈ ਰਾਖਵਾਂ) ‘ਚ 226 ਪੋਲਿੰਗ ਸਟੇਸ਼ਨ, ਪਟਿਆਲਾ ਦਿਹਾਤੀ ‘ਚ 258, ਰਾਜਪੁਰਾ ਵਿਖੇ 201, ਘਨੌਰ ‘ਚ 210, ਸਨੌਰ ‘ਚ 272, ਪਟਿਆਲਾ ਵਿਧਾਨ ਸਭਾ ਹਲਕੇ ‘ਚ 182, ਸਮਾਣਾ ਹਲਕੇ ‘ਚ 232 ਅਤੇ ਸ਼ੁਤਰਾਣਾ (ਅਨੁਸੂਚਿਤ ਜਾਤੀ ਲਈ ਰਾਖਵਾਂ) ਹਲਕੇ ‘ਚ 205 ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਪ੍ਰਵਾਨ ਕੀਤੀ ਗਈ ਹੈ।