ਚੰਡੀਗੜ੍ਹ, 16 ਦਸੰਬਰ – ਹਰਿਆਣਾ ਦੇ ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੰਬਾਲਾ ਕੈਂਟ ਵਿਚ ਪ੍ਰਬੰਧਿਤ ਜਨਤਾ ਕੈਂਪ ਦੌਰਾਨ ਵਿਭਾਗ ਦੀ ਲਾਪ੍ਰਵਾਹੀ ‘ਤੇ ਸਖਤ ਰੁੱਖ ਅਪਣਾਇਆ।
ਅੱਜ ਅੰਬਾਲਾ ਕੈਂਟ ਦੇ ਪੀਡਬਲਿਯੂਡੀ ਰੇਸਟ ਹਾਊਸ ਵਿਚ ਪ੍ਰਬੰਧਿਤ ਇਸ ਕੈਂਪ ਵਿਚ ਉਨ੍ਹਾਂ ਨੇ ਸੈਂਕੜੇ ਲੋਕਾਂ ਦੀ ਸਮਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਪਸ਼ਟ ਕਿਹਾ ਕਿ ਜਨਹਿਤ ਦੇ ਕੰਮਾਂ ਵਿਚ ਕਿਸੀ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਾਲ ਹੀ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜਨਤਾ ਦੀ ਸਮਸਿਆਵਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਹੱਲ ਯਕੀਨੀ ਕੀਤਾ ਜਾਵੇ।
ਕੈਬੀਨੇਟ ਮੰਤਰੀ ਨੇ ਦਿਵਆਂਗ ਦੀ ਪੈਂਸ਼ਨ ਵਿਚ ਦੇਰੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਮਾਜਿਕ ਨਿਆਂ ਵਿਭਾਗ ਦੇ ਇਨਵੇਸਟੀਗੇਟਰ ਨੂੰ ਸਸਪੈਂਡ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਵਿਕਾਸ ਕੰਮਾਂ ਵਿਚ ਦੇਰੀ ‘ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਫਟਕਾਰ ਲਗਾਉਂਦੇ ਹੋਏ ਕੰਮ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।
ਸਫਾਈ ਕਰਮਚਾਰੀਆਂ ਨੂੰ ਤਿੰਨ ਮਹੀਨੇ ਤੋਂ ਤਨਖਾਹ ਨਾ ਮਿਲਣ ਦੀ ਸ਼ਿਕਾਇਤ ‘ਤੇ ਉਨ੍ਹਾਂ ਨੇ ਕਿਰਤ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਮਾਮਲੇ ਦੀ ਜਾਂਚ ਕਰ ਠੇਕੇਦਾਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸੀ ਤਰ੍ਹਾ, ਚੋਰੀ, ਸੜਕ ਦੁਰਘਟਨਾ, ਹਤਿਆ ਅਤੇ ਧੋਖਾਧੜੀ ਵਰਗੇ ਮਾਮਲਿਆਂ ਵਿਚ ਤੇਜੀ ਨਾਲ ਕਾਰਵਾਈ ਲਈ ਪੁਲਿਸ ਨੂੰ ਨਿਰਦੇਸ਼ਿਤ ਕੀਤਾ ਗਿਆ। ਉਨ੍ਹਾਂ ਨੇ ਇੰਨ੍ਹਾਂ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਗਠਨ ਕਰਨ ਦੇ ਆਦੇਸ਼ ਵੀ ਦਿੱਤੇ।
ਜਨਤਾ ਕੈਂਪ ਵਿਚ ਬਿਜਲੀ, ਪਾਣੀ, ਸੜਕ ਅਤੇ ਅਵੈਧ ਕਬਜੇ ਨਾਲ ਜੁੜੀ ਸ਼ਿਕਾਇਤਾਂ ‘ਤੇ ਮੰਤਰੀ ਸ੍ਰੀ ਅਨਿਲ ਵਿਜ ਨੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਸਖਤ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸਾਰੀ ਸ਼ਿਕਾਇਤਾਂ ਦਾ ਹੱਲ ਅਗਲੇ ਕੈਂਪ ਤੋਂ ਪਹਿਲਾਂ ਯਕੀਨੀ ਕੀਤਾ ਜਾਵੇ।
ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਸਲਾਹ
ਮੀਡੀਆ ਨਾਲ ਗਲ ਕਰਦੇ ਹੋਏ ਸ੍ਰੀ ਵਿਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਵਕ ਢੰਗ ਨਾਲ ਪ੍ਰਦਰਸ਼ਨ ਕਰਨ। ਉਨ੍ਹਾਂ ਨੇ ਕਿਹਾ, ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਸਾਰਿਆਂ ਨੂੰ ਅਧਿਕਾਰ ਹੈ, ਮਗਰ ਦੇਸ਼ ਨੂੰ ਬੰਦ ਕਰਨਾ ਜਾਂ ਰੇਲ ਰੋਕਨਾ ਠੀਕ ਨਹੀਂ ਹੈ, ਕਿਉਂਕਿ ਇਸ ਨਾਲ ਆਮ ਜਨਤਾ ਨੂੰ ਪਰੇਸ਼ਾਨੀ ਹੁੰਦੀ ਹੈ।