No Result
View All Result
Saturday, June 28, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

admin by admin
in BREAKING, COVER STORY, PUNJAB
0
मुख्यमंत्री मान की तरफ से गेहूँ के सिकुड़े दानों सम्बन्धी नियमों में तत्काल ढील देने के लिए केंद्र सरकार से अपील
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

– ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ
– 27 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
– ਕਈ ਇਲਾਕਿਆਂ ਵਿਚ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ‘ਚ ਲੋਕਾਂ ਦੀ ਗਿਣਤੀ ਘਟੀ
– ਹੜ੍ਹ ਕਾਰਣ 357 ਘਰਾਂ ਨੂੰ ਨੁਕਸਾਨ, 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ

ਚੰਡੀਗੜ੍ਹ, 24 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ।

ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ। ਇਕ ਦਿਨ ਵਿਚ 5543 ਓਪੀਡੀ ਹੈ।

ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ।

ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।

ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ। ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।

Post Views: 75
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabGovernment of Punjablatest news punjablatest punjabi newslive news punjabnews punjabpanjab governmentPunjabPunjab Governmentpunjab governor and cm bhagwant mann disputepunjab latest newspunjab newsPunjab news todaypunjab politicspunjabi news
Previous Post

E-paper 25 July 2023

Next Post

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

Next Post
ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In