ਪਟਿਆਲਾ 17 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਭਰ ਵਿੱਚ ਹਰ ਥਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਏ ਗਏ ਅਜਿਹਾ ਹੀ ਇੱਕ ਕੈਂਪ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਿਲ਼ਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਨਾਤਮ ਧਰਮ ਕੁਮਾਰ ਸਭਾ ਭਵਨ ਰਾਜਪੁਰਾ ਰੋਡ ਵਿਖੇ ਲਗਾਇਆ ਗਿਆ।ਜਿਸ ਵਿੱਚ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪਾਰਕ ਹਸਪਤਾਲ ਦੀ ਟੀਮ ਵੱਲੋਂ ਬਲੱਡ ਯੂਨਿਟ ਇਕੱਤਰ ਕੀਤੇ ਗਏ।ਇਸ ਮੌਕੇ 100 ਖੁਨਦਾਨੀਆਂ ਵੱਲੋਂ ਸਵੈ ਇਛੁੱਕ ਖੂਨਦਾਨ ਕੀਤਾ ਗਿਆ।ਇਸ ਕੈਂਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੀ ਇਹ ਸੋਚ ਹੈ ਖੂਨ ਦਾ ਇੱਕ ਵੀ ਕਤਰਾ ਵਿਅਰਥ ਨਹੀ ਜਾਣਾ ਚਾਹੀਦਾ।
ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਲੋੜ ਅਨੁਸਾਰ ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਦੇ ਖੂਨਦਾਨ ਕੈਂਪ ਲਗਾਏ ਗਏ ਹਨ।ਉਹਨਾਂ ਕਿਹਾ ਕਿ ਜਿਹਨਾਂ ਨੇਂ ਅੱਜ ਖੂਨਦਾਨ ਕੀਤਾ ਹੈ ਉਹ ਵਧਾਈ ਦੇ ਪਾਤਰ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਤੇ ਪਹਿਲੀ ਵਾਰ ਖੂਨਦਾਨ ਦੀ ਸ਼ੁਰੂਆਤ ਕੀਤੀ ਹੈ।ਉਹਨਾ ਕਿਹਾ ਕਿ ਉਹਨਾ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਦੇਣ ਲਈ ਹਰ ਤਰਾਂ ਨਾਲ ਵਚਨਬੱਧ ਹੈ।ਉਹਨਾਂ ਕਿਹਾ ਕਿ ਹੁਣ ਤੱਕ ਨਵੇਂ ਬਣੇ 664 ਆਮ ਆਦਮੀ ਕਲ਼ੀਨਿਕਾ ਵਿੱਚ 60 ਲੱਖ ਦੇ ਕਰੀਬ ਲੋਕਾਂ ਵੱਲੋ ਆਪਣਾ ਇਲਾਜ ਕਰਵਾਇਆ ਜਾ ਚੁੱਕਾ ਹੈ ਤੇ ਜਿਲ੍ਹਾ ਪੱਧਰ ਦੇ ਹਰੇਕ ਹਸਪਤਾਲ ਵਿੱਚ ਐਮਰਜੈਂਸੀ ਵਿੰਗ, ਆਈ.ਸੀ.ਯੂ, ਵੈਨਟੀਲੇਟਰ ਦੀ ਸੁਵਿਧਾਵਾ ਉਪਲਭਧ ਕਰਵਾਈਆਂ ਜਾ ਰਹੀਆ ਹਨ, ਜਿਸ ਦੀ ਸ਼ੁਰੂਆਤ ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਸਾਰੇ ਸਰਕਾਰੀ ਹਸਪਤਾਲਾ ਵਿੱਚ ਮਾਹਰ ਡਾਕਟਰਾਂ ਦੀਆਂ ਖਾਲੀ ਅਸਾਮੀਆ ਭਰ ਲਈਆ ਜਾਣਗੀਆ।ਉਹਨਾਂ ਕਿਹਾ ਕਿ ਹੁਣ ਤੱਕ ਉਹਨਾ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸੱਤ ਹਜਾਰ ਦੇ ਕਰੀਬ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ 1800 ਕਰਮਚਾਰੀਆਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ।ਉਹਨਾ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਲ਼ਈ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਦਾ ਲੋਕਾਂ ਨੁੰ ਵੱਧ ਤੋ ਵੱਧ ਲਾਭ ਉਠਾਉਣ ਲਈ ਕਿਹਾ।ਉਹਨਾ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਮਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਜੇਲਾਂ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ ਅਤੇ ਇਲਾਜ ਤੋਂ ਬਾਦ ਉਹਨਾਂ ਨੂੰ ਸਕਿਲ ਟਰੇਨਿੰਗ ਕਰਵਾ ਕੇ ਰੁਜਗਾਰ ਦੇ ਮੋਕੇ ਮੁਹਈਆਂ ਕਰਵਾਏ ਜਾਣਗੇ।
ਇਸ ਮੋਕੇ ਸਿਹਤ ਮੰਤਰੀ ਅਤੇ ਆਪ ਵਰਕਰਾਂ ਵੱਲੋਂ ਕੇਕ ਕੱਟ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਗਿਆ।ਇਸ ਦੌਰਾਨ ਜਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਵੈ ਇਛੁਕ ਖੁਨਦਾਨ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਾਏ ਵੱਖ-ਵੱਖ ਕੈਂਪਾਂ ਵਿੱਚ 671 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੋਕੇ ਪ੍ਰੋਫੈਸਰ ਅਤੇ ਇੰਚਾਰਜ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਡਾ. ਮੋਨਿਕਾ ਗਰਗ, ਪਾਰਕ ਹਸਪਤਾਲ ਦੇ ਐਮ.ਐਸ ਡਾ. ਮਨਜੀਤ ਸਿੰਘ, ਡੀ.ਟੀ.ਓ. ਡਾ. ਅਨੂਦੀਪ, ਪੀ.ਆਰ.ਟੀ.ਸੀ ਦੇ ਚੈਅਰਮੈਨ ਸ. ਰਣਜੋਧ ਸਿੰਘ ਹਡਾਣਾ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਚੈਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੀ.ਵੀ., ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਮੇਜਰ ਆਰ.ਪੀ. ਐਸ ਮਲਹੋਤਰਾ, ਜੈ ਕੁਮਾਰ ਸ਼ਰਮਾ, ਬਲਾਕ ਪਧਾਨ ਲਾਲ ਸਿੰਘ, ਮੋਹਿਤ ਕੁਮਾਰ, ਦਵਿੰਦਰ ਕੌਰ, ਮਨਦੀਪ ਸਿੰਘ, ਜਸਵਿੰਦਰ ਬਾਸੀ, ਓਮ ਪ੍ਰਕਾਸ਼ ਸ਼ਰਮਾ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ ਫੱਗਣ ਮਾਜਰਾ, ਬਲਦੇਵ ਸਿੰਘ ਲੰਗ, ਹਰਜੀਤ ਸਿੰਘ, ਗੱਜਣ ਸਿੰਘ, ਰਾਕੇਸ਼ ਕੁਮਾਰ ਗੁਪਤਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।