No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ, ਪ੍ਰਬੰਧ ਮੁਕੰਮਲ
0
SHARES
0
VIEWS
Share on FacebookShare on Twitter

ਰਾਜਪੁਰਾ/ਪਟਿਆਲਾ, 30 ਸਤੰਬਰ:
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ ਤੇ ਜ਼ਿਲ੍ਹੇ ਦੀਆਂ 109 ਮੰਡੀਆਂ ‘ਚ ਖਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਕੀਤਾ।
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸਭ ਤੋਂ ਪਹਿਲਾਂ ਝੋਨੇ ਦੀ ਆਮਦ ਰਾਜਪੁਰਾ ਵਿਖੇ ਸ਼ੁਰੂ ਹੁੰਦੀ ਹੈ, ਇਸ ਲਈ ਉਨ੍ਹਾਂ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ 109 ਮੰਡੀਆਂ ਤੇ 126 ਆਰਜ਼ੀ ਯਾਰਡ ਬਣਾਏ ਗਏ ਹਨ ਤੇ ਸਭ ਵਿੱਚ ਪੁੱਖਤਾ ਪ੍ਰਬੰਧ ਕੀਤੇ ਗਏ ਹਨ।  ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।
ਰਾਜਪੁਰਾ ਮੰਡੀ ਵਿਖੇ ਦੌਰਾ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪਿਛਲੇ ਸਾਲ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵਾਰ ਵੀ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਜ਼ਿਆਦਾ ਮਸ਼ੀਨਰੀ ਹੈ ਤੇ ਇਹ ਕੋਸ਼ਿਸ਼ ਵੀ ਕੀਤੀ ਜਾਵੇਗੀ ਕਿ ਹਰ ਕਿਸਾਨ ਤੱਕ ਸਮੇਂ ਸਿਰ ਮਸ਼ੀਨਰੀ ਪੁੱਜਦੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ।
ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵੀਕੇਸ਼ ਗੁਪਤਾ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ, ਨਿਊ ਗਰੇਨ ਮਾਰਕਿਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਗਰੋਵਰ, ਮਨੀਸ਼ ਜਿੰਦਲ, ਸੰਜੇ ਕੱਕੜ, ਰਾਕੇਸ਼ ਕੁਕਰੇਜਾ, ਸ਼ਰਨਜੀਤ ਸਿੰਘ, ਹਰੀਸ਼ ਨਰੂਲਾ, ਵੀ ਮੌਜੂਦ ਸਨ।

Post Views: 87
Tags: deputy commissinornavreet kaur sheikhopaddy procurementPatialapunjab latest newsRajpura
Previous Post

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ

Next Post

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ

Next Post
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਏ ਸੰਪੰਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800