ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ): ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ’ਘਰ ਘਰ ਰੁਜ਼ਗਾਰ’ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਪਲੇਸਮੈਂਟ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਉਤਪਤੀ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੈਂਪ ‘ਚ ਫੈਡਰਲ ਮੋਗਲ, ਪਟਿਆਲਾ ਵੱਲੋਂ ਆਈ.ਟੀ.ਆਈ. ਟ੍ਰੇਡਸ ਜਿਵੇਂ ਕਿ ਫਿਟਰ, ਮਸ਼ੀਨਿਸਟ ਅਤੇ ਟਰਨਰ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਵਿਦਿਅਕ ਯੋਗਤਾ ਸਬੰਧੀ ਦੱਸਿਆ ਕਿ ਉਮੀਦਵਾਰ ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ. ਪਾਸ ਹੋਵੇ ਤੇ ਉਮਰ 18 ਤੋਂ 21 ਸਾਲ ਹੋਣੀ ਚਾਹੀਦੀ ਹੈ। ਟੈਸਟ ਅਤੇ ਇੰਟਰਵਿਊ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ 15 ਜਨਵਰੀ ਨੂੰ ਸਵੇਰੇ 10:00 ਵਜੇ ਰਿਪੋਰਟ ਕਰ ਸਕਦੇ ਹਨ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਵਿਦਿਅਕ ਸਰਟੀਫਿਕੇਟ, ਬੈਂਕ ਪਾਸ ਬੁੱਕ ਅਤੇ ਤਜਰਬਾ ਸਰਟੀਫਿਕੇਟ ਆਦਿ ਨਾਲ ਲੈ ਕੇ ਆਉਣ।

