ਲੁਧਿਆਣਾ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਥਾਣਾ ਮਿਹਰਬਾਨ ਦੀ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਘਰ ਵਿਚ ਆ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਸੀ। ਜਾਣਕਾਰੀ ਦਿੰਦੇ ਹੋਏ ਹਵਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਰੋਡ ਤੇ ਰਹਿਣ ਵਾਲੇ ਨਿਰਮਲ ਸਿੰਘ ਪੁੱਤਰ ਮੇਜਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਕੁੱਝ ਮਹੀਨੇ ਪਹਿਲਾਂ 3 ਵਿਅਕਤੀਆਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਪਰਚਾ ਦਰਜ ਕਰਵਾਇਆ ਸੀ, ਜਿਸ ਵਿਚ ਮੁਜ਼ਰਿਮ ਜੇਲ੍ਹ ਵਿਚ ਬੰਦ ਹਨ।
ਉਨ੍ਹਾਂ ਦੇ ਘਰ ਮੱਖਣ ਸਿੰਘ, ਹਰਦੀਪ ਸਿੰਘ, ਪਲਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਖਬੀਰ ਸਿੰਘ, ਤਲਵਿੰਦਰ ਸਿੰਘ ਆਏ ਅਤੇ ਉਸ ਨੂੰ ਧਮਕਾਉਣ ਲੱਗ ਗਏ ਕਿ ਜੋ ਤੁਸੀਂ ਪਰਚਾ ਦਰਜ ਕਰਵਾਇਆ ਹੈ, ਉਸ ਨੂੰ ਖ਼ਤਮ ਕਰ ਕੇ ਰਾਜ਼ੀਨਾਮਾ ਕਰਵਾ ਲਵੋ। ਜਦੋਂ ਉਸ ਨੇ ਰਾਜ਼ੀਨਾਮਾ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਮਿਹਰਬਾਨ ਥਾਣਾ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ 43 ਦਿਨ ਦੀ ਜਾਂਚ ਕਰਨ ਉਪਰੰਤ ਉਕਤ ਸਾਰੇ ਮੁਲਜ਼ਮਾਂ ’ਤੇ ਘਰ ’ਚ ਆ ਕੇ ਕੁੱਟਮਾਰ ਕਰਨ ਦਾ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ । ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਸਾਰੇ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਥਾਂ ਥਾਂ ਤੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜੋ :- ਚੋਰਾਂ ਦੇ ਹੌਸਲੇ ਬੁਲੰਦ ਰਾਜਪੁਰਾ ਦੇ ਤਿੰਨ ਦੁਕਾਨਾਂ ਦੇ ਸਟਰ ਤੋੜੇ