ਕੈਨੇਡਾ ‘ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਵਿਦੇਸ਼ ‘ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ‘ਤੇ ਹਮਲਾ ਕੀਤਾ ਜਾਣਾ ਸੀ। ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ‘ਚ ਕੀਤਾ ਗਿਆ ਹੈ।
ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ ‘ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ। ਹੁਣ ਸਵਾਲ ਇਹ ਹੈ ਕਿ ਆਖਰ ਅਮਰੀਕਾ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਅਜਿਹੇ ਦਾਅਵੇ ਕਿਉਂ ਕਰ ਰਿਹਾ ਹੈ ?
ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ ‘ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ ‘ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।
ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ ‘ਤੇ ਹੀ ਪਤਾ ਲੱਗੇਗਾ।
ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕਾ ਨੇ ਭਾਰਤ ਨੂੰ ਡਿਪਲੋਮੈਟਿਕ ਚਿਤਾਵਨੀ ਦਿੱਤੀ ਸੀ। ਇਸ ਤੋਂ ਇਲਾਵਾ ਇਸ ਮਾਮਲੇ ਦੇ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ।