ਨੋਇਡਾ, 5ਅਪ੍ਰੈਲ(ਪ੍ਰੈਸ ਕੀ ਤਾਕਤ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਨੋਇਡਾ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸੈਕਟਰ-20 ‘ਚ ਇਕ ਨਿਊਜ਼ ਚੈਨਲ ਦੇ ਅਧਿਕਾਰੀ ਨੇ ਰਿਪੋਰਟ ਦਰਜ ਕਰਵਾਈ ਹੈ ਕਿ ਅਣਪਛਾਤੇ ਬਦਮਾਸ਼ਾਂ ਨੇ ਉਸ ਦੀ ਕੰਪਨੀ ਦੇ ਚੀਫ ਫਾਈਨਾਂਸ ਅਫਸਰ ਨੂੰ ਈ-ਮੇਲ ਭੇਜੀ ਅਤੇ ਈ-ਮੇਲ ਰਾਹੀਂ ਬਦਮਾਸ਼ਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਮੇਤ ਕਈ ਅਹਿਮ ਲੋਕਾਂ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ।ਪੁਲਿਸ ਵੱਲੋਂ ਘਟਨਾ ਦੀ ਰਿਪੋਰਟ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। ਪੁਲਸ ਨੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਿਸ ਕਮਿਸ਼ਨਰ ਰਜਨੀਸ਼ ਵਰਮਾ ਨੇ ਦੱਸਿਆ ਕਿ ਸੈਕਟਰ 16-ਏ ਸਥਿਤ ਇਕ ਚੈਨਲ ਦੇ ਮੈਨੇਜਰ ਵਿਜੇ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਦੇ ਸੀਐਫਓ ਕੁਸ਼ਾਨ ਚੱਕਰਵਰਤੀ ਨੂੰ ਈ-ਮੇਲ ਭੇਜ ਕੇ ਅਣਪਛਾਤੇ ਬਦਮਾਸ਼ਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਕਈ ਅਹਿਮ ਲੋਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।