ਨਵੀਂ ਦਿੱਲੀ, 3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਸ਼ਾਮ ਨੂੰ ਨੈਸ਼ਨਲ ਡੈਮੋਕਰੇਟਿਕ ਅਲਾਇੰਸ (NDA) ਦੇ ਸੰਸਦ ਮੈਂਬਰਾਂ ਨਾਲ ਬੈਠਕ ਕਰਨਗੇ। ਹਰਿਆਣਾ, ਹਿਮਾਚਲ ਤੇ ਪੰਜਾਬ ਦੇ ਤਮਾਮ ਸੰਸਦ ਮੈਂਬਰਾਂ ਨਾਲ ਬੈਠਕ ਕਰਨਗੇ। ਪ੍ਰਧਾਨ ਮੰਤਰੀ ਨੇ ਦੇਰ ਸ਼ਾਮ ਸੰਸਦ ਮੈਂਬਰਾਂ ਨੂੰ ਬੈਠਕ ਲਈ ਬੁਲਾਇਆ ਹੈ। ਇਸ ਬੈਠਕ ‘ਚ ਆਉਣ ਵਾਲੀਆਂ ਚੋਣਾਂ ਯਾਨੀ ਕਿ 2024 ਦੀਆਂ ਚੋਣਾਂ ‘ਤੇ ਮੰਥਨ ‘ਤੇ ਚਰਚਾ ਹੋਵੇਗੀ।
ਪ੍ਰਧਾਨ ਮੰਤਰੀ ਸੰਸਦ ਮੈਂਬਰਾਂ ਤੋਂ ਚੋਣਾਂ ਦੀ ਰੂਪਰੇਖਾ ਲੈਣਗੇ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਤੋਂ ਉਨ੍ਹਾਂ ਦਾ ਰਿਪੋਰਟ ਕਾਰਡ ਲਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅੱਜ ਸ਼ਾਮ 6.30 ਵਜੇ ਬਿਹਾਰ ਦੇ 27 ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਬੈਠਕ ‘ਚ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਸ਼ਨ 2024 ‘ਚ ਜੁੱਟੇ ਹੋਏ ਹਨ। ਆਪਣੇ ਸਹਿਯੋਗੀ ਪਾਰਟੀਆਂ ਨਾਲ ਪ੍ਰਧਾਨ ਮੰਤਰੀ ਲਗਾਤਾਰ ਬੈਠਕ ਕਰ ਰਹੇ ਹਨ। ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ‘ਤੇ ਚਰਚਾ ਕਰਨਗੇ। ਪ੍ਰਧਾਨ ਮੰਤਰੀ ਨੇ ਆਪਣੇ ਸੰਸਦ ਮੈਂਬਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਗਰੀਬਾਂ ਦੇ ਕਲਿਆਣ ਲਈ ਕੰਮ ਕਰਨਾ ਹੈ।