No Result
View All Result
Friday, February 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੀਐਮ ਮੋਦੀ ਦੀ ਪੰਜਾਬ ਨੂੰ ਵੱਡੀ ਸੌਗਾਤ! ਸੂਬੇ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ

admin by admin
in BREAKING, COVER STORY, INDIA
0
ਪੀਐਮ ਮੋਦੀ ਦੀ ਪੰਜਾਬ ਨੂੰ ਵੱਡੀ ਸੌਗਾਤ! ਸੂਬੇ ਦੇ 22 ਰੇਲਵੇ ਸਟੇਸ਼ਨਾਂ ਬਣਨਗੇ ਸਮਾਰਟ
0
SHARES
0
VIEWS
Share on FacebookShare on Twitter

ਭਾਰਤ ਦੇ ਰੇਲਵੇ ਸਟੇਸ਼ਨਾਂ ਦੀ ਤਸਵੀਰ ਬਦਲਣ ਵਾਲੀ ਹੈ। ਰੇਲਵੇ ਸਟੇਸ਼ਨਾਂ ਨੂੰ ਸਮਾਰਟ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਲਈ ਨੀਂਹ ਪੱਥਰ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ 508 ਸਟੇਸ਼ਨਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।

ਦੇਸ਼ ‘ਚ ਆਧੁਨਿਕ ਟ੍ਰੇਨਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਪਰ ਦੂਜੇ ਪਾਸੇ ਦੇਸ਼ ‘ਚ ਰੇਲਵੇ ਸਟੇਸ਼ਨਾਂ ਦਾ ਬੁਰਾ ਹਾਲ ਹੈ। ਹੋਰ ਤਾਂ ਹੋਰ ਰੇਲਵੇ ਸਟੇਸ਼ਨਾਂ ‘ਤੇ ਬੈਠਣ ਲਈ ਚੰਗੀਆਂ ਸੀਟਾਂ ਤੱਕ ਨਹੀਂ ਹਨ। ਕਈ ਸਟੇਸ਼ਨਾਂ ‘ਤੇ ਵਧੀਆ ਵੇਟਿੰਗ ਰੂਮ ਵੀ ਨਹੀਂ। ਇਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਸਮੇਤ 22 ਅਜਿਹੇ ਰੇਲਵੇ ਸਟੇਸ਼ਨ ਹਨ ਜਿਨ੍ਹਾਂ ਦੀ ਨੁਹਾਰ ਬਦਲ ਜਾਵੇਗੀ।

ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਲਈ 511.19 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ ਲਈ 490 ਕਰੋੜ ਰੁਪਏ ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਲਈ 99 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਤਿੰਨਾਂ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਨਵੀਨਤਮ ਤੇ ਆਰਾਮਦਾਇਕ ਸਹੂਲਤਾਂ ਪ੍ਰਦਾਨ ਕਰਨ ਲਈ ਤਿਆਰੀਆਂ ਚੱਲ ਰਹੀਆਂ ਹਨ।

ਇਨ੍ਹਾਂ ਸਹੂਲਤਾਂ ਵਿੱਚ ਆਧੁਨਿਕ ਵੇਟਿੰਗ ਰੂਮ, ਪਾਰਕਿੰਗ, ਲਿਫਟਾਂ ਆਦਿ ਦੀ ਯੋਜਨਾ ਬਣਾਈ ਗਈ ਹੈ। ਦੂਜੇ ਪਾਸੇ ਹੋਰ ਛੋਟੇ ਰੇਲਵੇ ਸਟੇਸ਼ਨਾਂ ਨੂੰ ਸੁੰਦਰ ਦਿੱਖ ਦੇਣ ਤੇ ਵਧੀਆ ਪਾਰਕਿੰਗ, ਵੇਟਿੰਗ ਰੂਮ ਆਦਿ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਗਿਆ ਹੈ।

ਲੁਧਿਆਣਾ ਤੇ ਜਲੰਧਰ ਤੋਂ ਇਲਾਵਾ ਇਨ੍ਹਾਂ ਰੇਲਵੇ ਸਟੇਸ਼ਨਾਂ ਵਿੱਚ ਅਬੋਹਰ, ਕਪੂਰਥਲਾ, ਕੋਟਕਪੂਰਾ, ਗੁਰਦਾਸਪੁਰ, ਢੰਡਾਰੀ ਕਲਾਂ, ਧੂਰੀ, ਨੰਗਲ ਡੈਮ, ਪਟਿਆਲਾ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਕੈਂਟ, ਫਿਲੌਰ, ਮਾਲੇਰਕੋਟਲਾ, ਮੁਤਕਸਰ, ਰੂਪਨਗਰ, ਸੰਗਰੂਰ, ਸਰਹਿੰਦ ਤੇ ਮੁਹਾਲੀ ਸ਼ਾਮਲ ਹਨ।

Post Views: 154
Tags: modimodi in usamodi livemodi live newsmodi rajkotmodi speechmodi speech todayNarendra Modinarendra modi latest speech 2022narendra modi latest speech 2023narendra modi livenarendra modi rajasthan rallyPm Modipm modi latest speechpm modi speechpm modi speech latestpm modi speech todayPM Narendra Modipm narendra modi speechpm narendra modi speech latestPrime Minister Narendra Modi
Previous Post

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

Next Post

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

Next Post
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982