No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੁਲਿਸ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਕੀਤੀ ਭਾਵੁਕ ਅਪੀਲ

-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢੀ ਜਾਗਰੂਕਤਾ ਰੈਲੀ, ਹਾਜ਼ਰੀਨ ਨੂੰ ਦਿੱਤਾ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਹੋਕਾ

admin by admin
in BREAKING, COVER STORY, PUNJAB
0
ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੁਲਿਸ ਡੀ.ਏ.ਵੀ ਦੇ ਵਿਦਿਆਰਥੀਆਂ ਨੇ ਕੀਤੀ ਭਾਵੁਕ ਅਪੀਲ
0
SHARES
0
VIEWS
Share on FacebookShare on Twitter

-ਤੀਜੀ ਜਮਾਤ ਦੀ ਵਿਦਿਆਰਥਣ ਨੇ ਕਵਿਤਾ ‘ਮਾਨਵ ਜਾਗ ਜਾਓ’ ਨਾਲ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦਾ ਦਿੱਤਾ ਸੁਨੇਹਾ

ਪਟਿਆਲਾ, 6 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਣ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਅੱਜ ਪੁਲਿਸ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਗਰੂਕਤਾ ਰੈਲੀ ਕੱਢ ਕੇ ਸਭ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਹੋਕਾ ਦਿੱਤਾ।
ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ ਏ ਅਤੇ ਬਲਾਕ ਬੀ ਵਿੱਚ ਜਿਥੇ ਰੈਲੀ ਕੱਢੀ ਗਈ, ਉਥੇ ਹੀ ਸਕੱਤਰੇਤ ਦੇ ਵਿਹੜੇ ਵਿੱਚ ਛੋਟੇ ਬੱਚਿਆਂ ਨੇ ਆਪਣੇ ਭਵਿੱਖ ਦਾ ਵਾਸਤਾ ਦਿੰਦਿਆਂ ਲੋਕਾਂ ਨੂੰ ਵਾਤਾਵਰਣ ਪ੍ਰਤੀ ਹੋਰ ਸੁਚੇਤ ਹੋਣ ਦਾ ਸੁਨੇਹਾ ਦਿੱਤਾ ਅਤੇ ਇਸ ਮੌਕੇ ਸਕੂਲ ਦੀ ਤੀਜੀ ਜਮਾਤ ਦੀ ਵਿਦਿਆਰਥਣ ਨੇ ਆਪਣੀ ਕਵਿਤਾ ‘ਮਾਨ ਜਾਗ ਜਾਓ’ ਰਾਹੀਂ ਹਾਜ਼ਰੀਨ ਨੂੰ ਵਾਤਾਵਰਣ ਵਰਗੇ ਗੰਭੀਰ ਮਸਲੇ ‘ਤੇ ਸੋਚਣ ਲਈ ਮਜਬੂਰ ਕਰ ਦਿੱਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਗਰੂਕਤਾ ਰੈਲੀ ਦਾ ਸਵਾਗਤ ਕਰਦਿਆਂ ਐਸ.ਪੀ. ਐਚ ਹਰਵੰਤ ਕੌਰ ਨੇ ਛੋਟੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਾਨੂੰ ਕੁਦਰਤ ਨਾਲ ਕੀਤੀ ਗਈ ਛੇੜਛਾੜ ਨਾਲ ਹੋਏ ਨੁਕਸਾਨ ਪ੍ਰਤੀ ਸੁਚੇਤ ਕਰਦੀਆਂ ਹਨ, ਨਾਲ ਹੀ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨ ਲਈ ਪ੍ਰੇਰਿਤ ਵੀ ਕਰਦੀਆਂ ਹਨ।
ਇਸ ਮੌਕੇ ਪ੍ਰਾਇਮਰੀ ਇੰਚਾਰਜ ਅਜੰਨਾ ਕਪੂਰ ਨੇ ਦੱਸਿਆ ਕਿ ਪ੍ਰਿੰਸੀਪਲ ਮੋਹਿਤ ਚੁੱਘ ਦੀ ਅਗਵਾਈ ਵਿੱਚ ਕੱਢੀ ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨਾ ਹੈ ਤੇ ਵਿਦਿਆਰਥੀਆਂ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨ ਦੀ ਚਿਣਗ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਡੀ.ਏ.ਵੀ. ਸਕੂਲ ਵੱਲੋਂ ਸਮੇਂ ਸਮੇਂ ‘ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਸਮਾਜਿਕ ਜ਼ਿੰਮੇਵਾਰੀ ਦਾ ਅਹਿਸਾਸ ਵੀ ਹੁੰਦਾ ਰਹੇ। ਇਸ ਮੌਕੇ ਨੀਰਜ ਸ਼ਰਮਾ ਵੀ ਮੌਜੂਦ ਸਨ।
ਕੈਪਸ਼ਨ : ਪੁਲਿਸ ਡੀ.ਏ.ਵੀ. ਦੇ ਵਿਦਿਆਰਥੀ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਜਾਗਰੂਕਤਾ ਰੈਲੀ ਕੱਢਦੇ ਹੋਏ।

Post Views: 90
Previous Post

ਕਿਸਾਨਾਂ ਦੀ ਖੇਤੀ ਮਸ਼ੀਨਰੀ ਦੀ ਰਿਪੇਅਰ ਲਈ ਨੋਡਲ ਅਫ਼ਸਰ ਲਗਾਏ

Next Post

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 69913 ਮੀਟਰਿਕ ਟਨ ਝੋਨੇ ਦੀ ਆਮਦ

Next Post
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 69913 ਮੀਟਰਿਕ ਟਨ ਝੋਨੇ ਦੀ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 69913 ਮੀਟਰਿਕ ਟਨ ਝੋਨੇ ਦੀ ਆਮਦ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800