Web Desk-Harsimranjit Kaur
ਜਲੰਧਰ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪਰਾਗਪੁਰ ਜੀ. ਟੀ. ਰੋਡ ਨੇੜੇ ਹੁੰਡਈ ਦੇ ਸ਼ੋਅ ਰੂਮ ’ਚ ਕੰਮ ਕਰਦੀਆਂ ਦੋ ਕੁੜੀਆਂ ਮਮਤਾ ਅਤੇ ਨਵਜੋਤ ਕੌਰ ਪੈਦਲ ਜਾ ਰਹੀਆਂ ਸਨ ਕਿ ਇਸੇ ਦੌਰਾਨ ਪਰਾਗਪੁਰ ਜੀ. ਟੀ. ਰੋਡ ’ਤੇ ਸੜਕ ਪਾਰ ਕਰਦੇ ਸਮੇਂ ਇਨ੍ਹਾਂ ਕੁੜੀਆਂ ਨੂੰ ਕਾਰ (ਪੀ. ਬੀ.07 ਬੀ. ਡਬਲਿਊ 0112) ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨਵਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਮਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਮਤਾ ਨੂੰ ਇਲਾਜ ਲਈ ਆਸ਼ੀਰਵਾਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਕਤ ਗੱਡੀ ਨੂੰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਚਲਾ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਪੋਸਟਿੰਗ ਹਰੀਕੇ-ਪਤਨ ਤਰਨਤਾਰਨ ਵਿਖੇ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਸਬੰਧੀ ਥਾਣਾ ਕੈਂਟ ਦੀ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਕਰਨੈਲ ਸਿੰਘ ਅਤੇ ਗੁਰਸੇਵਕ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ
ਹਾਦਸੇ ’ਚ ਮਾਰੀ ਗਈ ਕੁੜੀ ਨਵਜੋਤ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਾਈਵੇਅ ’ਤੇ ਜਮਾ ਲਗਾ ਕੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿ੍ਰਜਾ ਕਾਰ ਚਾਲਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਤੁਰੰਤ ਚਾਲਕ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਮੌਕੇ ’ਤੇ ਪੁਲਸ ਨੇ ਨਵਜੋਤ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐੱਫ. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।