No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ

admin by admin
in BREAKING, COVER STORY, PUNJAB
0
ਭਾਖੜਾ ਡੈਮ ਤੋਂ ਪਾਣੀ ਛੱਡਣ ਨੂੰ ਲੈ ਕੇ ਵੱਡੀ ਖ਼ਬਰ, ਹੁਣ ਨਹੀਂ …
0
SHARES
0
VIEWS
Share on FacebookShare on Twitter

ਚੰਡੀਗੜ੍ਹ, 22ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹਾ ਹੁਕਮ ਉਪ ਮੰਡਲ ਮੈਜਿਸਟ੍ਰੇਟ ਨੰਗਲ ਵਲੋਂ ਜਾਰੀ ਹੋਏ ਪੱਤਰ ਵਿਚ ਦਿੱਤਾ ਗਿਆ ਹੈ। ਇਹ ਪੱਤਰ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਿਹਾ ਹੈ। ਦਰਅਸਲ ਹਿਮਾਚਲ ਅਤੇ ਪੰਜਾਬ ਵਿਚ ਸ਼ੁੱਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ’ਚ ਪਾਣੀ ਦਾ ਪੱਧਰ ਵੱਧ ਕੇ 1650.87 ਫੁੱਟ ਹੋ ਗਿਆ ਹੈ। ਪਿਛਲੇ ਸਾਲ 31 ਜੁਲਾਈ ਨੂੰ ਭਾਖੜਾ ਵਿਚ ਪਾਣੀ ਦਾ ਪੱਧਰ 1587 ਫੁੱਟ ’ਤੇ ਸੀ ਜੋ ਕਿ ਹੁਣ 1650.87 ਫੁੱਟ ’ਤੇ ਪਹੁੰਚ ਗਿਆ ਹੈ ਜੋ ਕਿ 64 ਫੁੱਟ ਵੱਧ ਹੈ। ਫਿਲਹਾਲ ਡੈਮ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 29 ਫੁੱਟ ਹੇਠਾਂ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਹਿਲਾਂ ਹੀ ਹੜ੍ਹ ਕਾਰਣ ਭਿਆਨਕ ਹਾਲਾਤ ਬਣੇ ਹੋਏ ਹਨ ਅਤੇ ਨੰਗਲ ਡੈਮ ’ਚੋਂ ਨਿਕਲਣ ਵਾਲੀਆਂ ਸਾਰੀਆਂ ਨਹਿਰਾਂ ਪਹਿਲਾਂ ਹੀ ਪੂਰੀ ਸਮਰੱਥਾ ਵਿਚ ਵਹਿ ਰਹੀਆਂ ਹਨ। ਐੱਸ. ਡੀ. ਐੱਮ. ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ, ਜਿਸ ਕਾਰਨ ਸੂਬੇ ਵਿਚ ਮੁੜ ਹੜ੍ਹ ਆ ਸਕਦੇ ਹਨ। ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ।

ਇਸ ਬਾਰੇ ਐੱਸ. ਡੀ. ਐੱਮ. ਨੇ ਬੀ. ਡੀ. ਪੀ. ਓ. ਨੂੰ ਪੱਤਰ ਲਿਖਿਆ ਹੈ ਕਿ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲ੍ਹੀ ਕਰਵਾਏ ਜਾਣ ਤਾਂ ਜੋ ਲੋਕ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ। ਪੱਤਰ ਵਿਚ ਤਾਜ਼ਾ ਹਾਲਾਤ ਨੂੰ ਦੇਖਦੇ ਹੋਏ ਕਿਹਾ ਗਿਆ ਹੈ ਕਿ ਕਿਸੇ ਵੀ ਸਮੇਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਲਿਹਾਜ਼ਾ ਦਰਿਆ ਦੇ ਕਿਨਾਰੇ ਵਸੇ ਲੋਕਾਂ ਨੂੰ ਤੁਰੰਤ ਪ੍ਰਭਾਵਤ ਇਲਾਕੇ ਖਾਲ੍ਹੀ ਕਰਵਾਏ ਜਾਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ।

Post Views: 270
Tags: bhakra nangal dam floodgates openbhakra nangal dam gates openbhakra nangal dam water releasebhakta ranjan mohanty speaks on rising water level of hirakud dam reservoirdischarge of waterfloodhirakud dam water levelhow to make a water dam modelnagarjuna sagar water level todayparvati river water flood kullu manalipreparations flood prevention in roparwaterwater levelwhy is yamuna water risingyamuna delhi water levelyamuna water level
Previous Post

ਭਾਰਤ ਦੀਆਂ 438 ਦੌੜਾਂ ਦੇ ਜੁਆਬ ’ਚ ਵੈਸਟ ਇੰਡੀਜ਼ ਇਕ ਵਿਕਟ ’ਤੇ 86

Next Post

ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

Next Post
ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ; CM ਮਾਨ ਅਤੇ ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁਭ ਕਾਮਨਾਵਾਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800