
ਰਾਜਾਸਾਂਸੀ, 9 ਮਾਰਚ (ਪ੍ਰੈਸ ਕੀ ਤਾਕਤ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਜੋ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜ ਰਹੇ ਹਨ। ਕਰੀਬ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣਗੇ, ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਤਿੰਨ ਅੰਤਰਰਾਸ਼ਟਰੀ ਉਡਾਣਾਂ ਦੁਬਈ, ਸ਼ਾਰਜਾਹ, ਸਿੰਘਾਪੁਰ, ਬਰਮਿੰਘਮ, ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ।
ਦੁਬਈ ਲਈ ਏਅਰ ਇੰਡੀਆ ਦੀ ਫਲਾਈਟ 1.35 ਵਜੇ ਰਵਾਨਾ ਹੋਵੇਗੀ ਅਤੇ ਬਰਮਿੰਘਮ ਲਈ 1.45 ਵਜੇ ਉਡਾਣ ਭਰੇਗੀ। ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।