ਅੰਮ੍ਰਿਤਸਰ, 9 ਮਾਰਚ (ਪ੍ਰੈਸ ਕੀ ਤਾਕਤ)- ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਉਪਰੰਤ ਜਲਿਆਂਵਾਲਾ ਬਾਗ, ਸ਼੍ਰੀ ਦੁਰਗਿਆਨਾ ਮੰਦਿਰ ਅਤੇ ਸ਼੍ਰੀ ਵਾਲਮੀਕਿ ਤੀਰਥ ਵਿਖੇ ਵੀ ਜਾਣਗੇ। ਅੰਮ੍ਰਿਤਸਰ ਸ਼ਹਿਰ ਵਿਖੇ ਹੋਣ ਵਾਲੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸੁਰੱਖਿਆ ਨੂੰ 5 ਸੈਕਟਰਾਂ ‘ਚ ਵੰਡ ਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੀ ਗਏ ਹਨ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਨੂੰ ਕਿਸੇ ਤਰ੍ਹਾਂ ਦੀ ਟਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਬਲਿਕ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦਾ ਟਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ।