ਅਧਿਆਪਕਾਂ ਦੇ ਇਸ ਤੀਜੇ ਬੈਚ ਨੂੰ ਸਿੱਖਿਆ ਵਿਭਾਗ ਵੱਲੋਂ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਕੀਤੇ ਗਏ ਅਧਿਆਪਕਾਂ ਦੀ ਚੋਣ ਇੱਕ ਚੋਣ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ। ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਹੁੰਚੇ। ਉਹ ਸਾਰੇ ਅਧਿਆਪਕਾਂ ਨੂੰ ਮਿਲੇ। ਉਨ੍ਹਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਸਤਵੀਰ ਬੇਦੀ ਵੀ ਹਾਜ਼ਰ ਸਨ।
ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਭਰ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਇਹ ਪ੍ਰਿੰਸੀਪਲ ਆਪਣੇ ਤਜ਼ਰਬੇ ਆਪਣੇ ਸਾਥੀਆਂ ਅਤੇ ਵਿਦਿਆਰਥੀਆਂ ਨਾਲ ਸਾਂਝੇ ਕਰਨਗੇ ਜਿਸ ਨਾਲ “ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਨੂੰ ਹੋਰ ਵਧਾਉਣ ਵਿੱਚ ਮਦਦ ਮਿਲੇਗੀ।” ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-35 ਸਥਿਤ ਕਿਸਾਨ ਭਵਨ ਵਿਖੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸਿਖਲਾਈ ‘ਤੇ ਜਾਣ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਸੀ।ਇਸ ਲਈ ਅੱਜ 72 ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਰਵਾਨਾ ਹੋ ਗਿਆ ਹੈ , ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਰੀ ਝੰਡੀ ਦਿੱਤੀ। ਸਿੰਗਾਪੁਰ ਜਾ ਕੇ ਸਾਰੇ ਪ੍ਰਿੰਸੀਪਲਾਂ ਨੂੰ ਸਿੱਖਿਆ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਮਿਲੇਗੀ, ਜਿਸ ਨੂੰ ਉਹ ਵਾਪਸ ਆ ਕੇ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਿਆ ਹੈ।72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਇਸ ਤੋਂ ਬਾਅਦ ਜੋ ਲੋਕ ਉਥੋਂ ਸਿੱਖ ਕੇ ਆਉਂਦੇ ਹਨ, ਉਹ ਆਪਣੇ ਸਕੂਲਾਂ ਵਿਚ ਇਸ ਨੂੰ ਲਾਗੂ ਕਰਨਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਟ੍ਰੇਨਿੰਗ ਲਈ ਰਵਾਨਾ ਹੋਣਗੇ। ਉਨ੍ਹਾਂ ਨੂੰ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 36 ਪ੍ਰਿੰਸੀਪਲਾਂ ਦਾ ਇੱਕ ਜੱਥਾ ਸਿੰਗਾਪੁਰ ਲਈ ਰਵਾਨਾ ਹੋਇਆ ਸੀ।ਨਿਯਮਾਂ ਨੂੰ ਪੂਰਾ ਕਰਨ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ 24 ਤੋਂ 28 ਜੁਲਾਈ ਤੱਕ ਸਿੰਗਾਪੁਰ ਮੈਨੇਜਮੈਂਟ ਅਕੈਡਮੀ ਵਿਖੇ ਹੋਵੇਗਾ। ਇਸ ਤੋਂ ਬਾਅਦ ਅਧਿਆਪਕ ਵਾਪਸ ਆ ਜਾਵੇਗਾ। ਦੌਰੇ ਦਾ ਸਾਰਾ ਖਰਚਾ ਸਰਕਾਰ ਚੁੱਕ ਰਹੀ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਹੁਣ ਸਿਖਲਾਈ ਲਈ ਸਿੰਗਾਪੁਰ ਅਤੇ ਦੁਬਈ ਜਾਣਗੇ।