No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਗਾਂਹਵਧੂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਸਾਇੰਸਦਾਨਾ ਨਾਲ ਕੀਤੀਆਂ ਵਿਚਾਰਾ

admin by admin
in BREAKING, COVER STORY, PUNJAB
0
ਅਗਾਂਹਵਧੂ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਸਾਇੰਸਦਾਨਾ ਨਾਲ ਕੀਤੀਆਂ ਵਿਚਾਰਾ
0
SHARES
0
VIEWS
Share on FacebookShare on Twitter
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਦੌੜ ਕਲਾਂ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ
ਪਟਿਆਲਾ, 11 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) :
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਪਿੰਡ ਦੌਣ-ਕਲਾਂ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 60 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਕੇ.ਵੀ.ਕੇ. ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਮਿੱਟੀ, ਪਾਣੀ ਅਤੇ ਹਵਾ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਮੋਟੇ ਅਨਾਜਾਂ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ ਅਤੇ ਦੁਬਾਰਾ ਇਨ੍ਹਾਂ ਨੂੰ ਆਪਣੀ ਖ਼ੁਰਾਕ ਵਿਚ ਸ਼ਾਮਲ ਕਰਨ ਲਈ ਪ੍ਰੇਰਿਆ।
ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਨਾਜ਼ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਦੱਸਿਆ।
ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦੀਆਂ ਤਕਨੀਕਾਂ ਬਾਰੇ ਸਾਇੰਸਦਾਨਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਸਮੇਂ ਦੌਰਾਨ ਸੁਆਲ-ਜੁਆਬ ਦਾ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਖੇਤੀ ਮਸ਼ੀਨਰੀ ਅਤੇ ਫ਼ਸਲ ਉਤਪਾਦਨ ਵੇਲੇ ਹੋਣ ਵਾਲੀਆਂ ਅਣਗਹਿਲੀਆਂ ਬਾਰੇ ਦੱਸਿਆ ਗਿਆ। ਅੰਤ ਵਿਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਆਏ ਹੋਏ ਕਿਸਾਨਾਂ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।
Post Views: 60
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਿੰਡਾਂ ਦਾ ਦੌਰਾ, ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨਾਲ ਮੁਲਾਕਾਤ

Next Post

ਸਾਈਕਲਿੰਗ ਖੇਡ ਦੇ ਟਰਾਇਲ ਪੰਜਾਬੀ ਯੂਨੀਵਰਸਿਟੀ ਵਿਖੇ 12 ਅਕਤੂਬਰ ਨੂੰ

Next Post
ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

ਸਾਈਕਲਿੰਗ ਖੇਡ ਦੇ ਟਰਾਇਲ ਪੰਜਾਬੀ ਯੂਨੀਵਰਸਿਟੀ ਵਿਖੇ 12 ਅਕਤੂਬਰ ਨੂੰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800