No Result
View All Result
Saturday, June 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ‘ਚ ਕੀਤਾ ਜਾਗਰੂਕ

admin by admin
in BREAKING, COVER STORY, PUNJAB
0
ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ‘ਚ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
-ਜਾਂਸਲਾ ਦੇ ਨੰਬਰਦਾਰ ਵੱਲੋਂ ਬੇਲਰ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ
-ਬਲਾਕ ਘਨੌਰ ਦੇ ਕਿਸਾਨ ਅਮਨਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਮਿਲਾਉਣ ਦੀ ਕੀਤੀ ਅਪੀਲ
ਰਾਜਪੁਰਾ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਮਿਲਾਉਣ ਜਾਂ ਫਿਰ ਇਸ ਨੂੰ ਹੋਰਨਾਂ ਤਰੀਕਿਆਂ ਨਾਲ ਖੇਤਾਂ ਵਿੱਚੋਂ ਬਾਹਰ ਕੱਢਣ ਬਾਬਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਸਾਰਥਿਕ ਨਤੀਜੇ ਰਾਜਪੁਰਾ ਸਬ ਡਵੀਜਨ ਵਿੱਚ ਸਾਹਮਣੇ ਆਏ ਹਨ। ਇੱਥੇ ਘਨੌਰ ਬਲਾਕ ਦੇ ਪਿੰਡ ਸੇਖੂਪੁਰ ਦੇ ਕਿਸਾਨ ਅਮਨਿੰਦਰ ਸਿੰਘ ਨੇ ਜਿੱਥੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦਾ ਸਫ਼ਲ ਤਜਰਬਾ ਕੀਤਾ ਹੈ, ਉਥੇ ਹੀ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਦਾ ਸੱਦਾ ਦਿੱਤਾ ਹੈ।
ਜਦੋਂ ਕਿ ਅੱਜ ਰਾਜਪੁਰਾ ਦੇ ਵੱਖ-ਵੱਖ ਪਿੰਡਾਂ, ਪਿਲਖਣੀ, ਜਾਂਸਲਾ, ਪਿੱਪਲ ਮੰਘੌਲੀ, ਰਾਮ ਨਗਰ ਸੌਂਟੀ, ਅਲਾਵਲਪੁਰ, ਬਲਸੁਆਂ, ਧਰਮਗੜ੍ਹ, ਸੁਹਰੋਂ, ਭਟੇੜੀ, ਫਤਿਹਪੁਰ ਗੜ੍ਹੀ, ਭੱਪਲ, ਤੱਖਤੂਮਾਜਰਾ, ਸ਼ੰਕਰਪੁਰ, ਕਾਮੀ ਕਲਾਂ, ਮੋਹੀ ਕਲਾਂ, ਮੁਗਲ ਮਾਜਰਾ ਆਦਿ ਪਿੰਡਾਂ ਵਿੱਚ ਖੇਤੀਬਾੜੀ ਤੇ ਕਿਸਾਨ ਵਿਭਾਗ, ਸਹਿਕਾਰਤਾ ਵਿਭਾਗ ਤੇ ਪੰਜਾਬ ਫਾਇਰ ਸਰਵਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪਰਲੀਨ ਕੌਰ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਬ ਡਵੀਜਨ ਦੇ ਪਿੰਡਾਂ ਵਿੱਚ ਵੱਖ-ਵੱਖ ਵਿਭਾਗੀ ਟੀਮਾਂ ਜਾ ਕੇ ਕਿਸਾਨਾਂ ਨਾਲ ਜਿੱਥੇ ਗੱਲਬਾਤ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ, ਉਥੇ ਹੀ ਉਨ੍ਹਾਂ ਨੂੰ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ. ਨੇ ਦੱਸਿਆ ਕਿ ਜਾਂਸਲਾ ਪਿੰਡ ਵਿਖੇ ਗਰਾਮ ਪੰਚਾਇਤ ਤੇ ਨੰਬਰਦਾਰ ਬਲਵੰਤ ਸਿੰਘ ਵੱਲੋਂ ਪਰਾਲੀ ਇਕੱਠੀ ਕਰਨ ਲਈ ਮਸ਼ੀਨਰੀ ਦੀ ਲੋੜ ਬਾਰੇ ਦੱਸਿਆ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਘੜਾਮੀ ਕਲਾਂ ਤੋਂ ਕਿਸਾਨਾਂ ਨੂੰ ਬੇਲਰ ਮੰਗਵਾ ਕੇ ਦਿਤਾ ਗਿਆ। ਇਸ ਤਰ੍ਹਾਂ ਇਸ ਪਿੰਡ ਵਿੱਚ ਨਾੜ ਨੂੰ ਅੱਗ ਲੱਗਣ ਤੋਂ ਬਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਨੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ ਹੈ। ਨੰਬਰਦਾਰ ਨੇ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਅੱਗ ਨਹੀਂ ਲਗਾਉਣਗੇ।
Post Views: 99
Tags: aap punjabamritsar latest newslatest newslatest news punjablatest punjabi newsnews 18 punjabnews punjabnews18news18 punjabnews18 punjab harayananews18 punjab haryananews18 punjab latestnews18 punjab latest newsnews18 punjab livenews18 punjab newsnews18 punjab updatespunjab breaking newsPunjab Governmentpunjab govtpunjab latest newspunjab newsPunjab news todayPUNJAB POLICEpunjabi newstoday news punjab
Previous Post

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

Next Post

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

Next Post
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800