No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ

admin by admin
in BREAKING, COVER STORY, Education, PUNJAB
0
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter
ਕਿਹਾ,  ਘੱਟ ਗਿਣਤੀ ਵਰਗ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਜਾਰੀ
ਚੰਡੀਗੜ੍ਹ, 17 ਨਵੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ  ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ  ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ਵਿੱਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਗ੍ਰੇਜੂਏਟ, ਪੋਸਟ ਗ੍ਰੈਜੂਏਟ ਤੇ ਪ੍ਰੋਫੈਸ਼ਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ
ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸਟਰੀ ਸੂਚੀ ਬੱਧ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ।  ਸੂਬੇ  ਵਿੱਚ ਮੌਜੂਦਾ ਸਮੇਂ ਆਈ.ਆਈ.ਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ.ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਆਦਿ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ  ਕੋਰਸ ਦੀ ਪੂਰੀ ਫੀਸ  ਅਦਾ ਕੀਤੀ ਜਾਂਦੀ ਹੈ।
ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ
ਸਾਲ ਦੇ ਇਮਤਿਹਾਨ ਵਿੱਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ਵਿੱਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ।
Post Views: 66
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਵਿਆਹ ਦੀ 5ਵੀਂ ਵਰ੍ਹੇਗੰਢ ਮਨਾ ਮੁੰਬਈ ਪਰਤੇ ਦੀਪਿਕਾ-ਰਣਵੀਰ, ਏਅਰਪੋਰਟ ‘ਤੇ ਜੋੜੇ ਦਾ ਰੋਮਾਂਟਿਕ ਅੰਦਾਜ਼ ਖਿੱਚ ਦਾ ਬਣਿਆ ਕੇਂਦਰ

Next Post

ਜ਼ਿਲ੍ਹਾ ਸਵੀਪ ਟੀਮ ਨੇ ‘ਮੇਰੀ ਵੋਟ ਮੇਰਾ ਅਧਿਕਾਰ’ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

Next Post
ਜ਼ਿਲ੍ਹਾ ਸਵੀਪ ਟੀਮ ਨੇ ‘ਮੇਰੀ ਵੋਟ ਮੇਰਾ ਅਧਿਕਾਰ’ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982