No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਵਿਚ ਯਕੀਨੀ ਕੀਤੀ ਜਾਵੇ ਜਨਭਾਗੀਦਾਰੀ – ਮੁੱਖ ਮੰਤਰੀ

admin by admin
in BREAKING, HARYANA
0
ਹਰਿਆਣਾ ਦੇ CM ਨੇ ਭਾਜਪਾ ਦਫ਼ਤਰ ਦਾ ਉਦਘਾਟਨ ਕੀਤਾ
0
SHARES
0
VIEWS
Share on FacebookShare on Twitter

ਆਊਟਰੀਚ ਪ੍ਰੋਗ੍ਰਾਮਾਂ ਰਾਹੀਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਵੀ ਲੋਕਾਂ ਨੁੰ ਕਰਨ ਪ੍ਰੇਰਿਤ – ਮਨੋਹਰ ਲਾਲ

ਮੁੱਖ ਮੰਤਰੀ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਕੀਤੀ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਦੀ ਸਮੀਖਿਆ ਮੀਟਿੰਗ

ਚੰਡੀਗੜ੍ਹ, 6 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਸਮੂਦਾਇਕ ਸਬੰਧਾਂ ਨੂੰ ਮਜਬੂਤ ਕਰਨ ਅਤੇ ਜਿਲ੍ਹਾ ਪ੍ਰਸਾਸ਼ਨ ਤੇ ਕਾਨੂੰਨ ਏਜੰਸੀਆਂ ਤੇ ਜਨਤਾ ਦੇ ਵਿਚ ਬਿਹਤਰ ਸਬੰਧਾਂ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ। ਹਰਿਆਣਾ ਉਦੈ ਪ੍ਰੋਗ੍ਰਾਮ ਰਾਜ ਸਰਕਾਰ ਦੀ ਇਕ ਅਭਿਨਵ ਪਹਿਲ ਹੈ। ਉਦੈ ਪ੍ਰੋਗ੍ਰਾਮਾਂ ਵਿਚ ਜਨਤਾਂ ਦੀ ਭਾਗੀਦਾਰੀ ਬਹੁਤ ਅਹਿਮ ਹੈ, ਇਸ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੰਮਿਊਨਿਟੀ ਆਊਟਰੀਚ ਪ੍ਰੋਗ੍ਰਾਮ ਦੇ ਤਹਿਤ ਹਰ ਮਹੀਲੇ ਕਿਸੇ ਇਕ ਪਿੰਡ ਵਿਚ ਜਨਸੰਵਾਦ ਪ੍ਰੋਗ੍ਰਾਮ , ਹਰੇਕ ਹਫਤੇ ਪਿੰਡ ਸਭਾ ਅਤੇ ਗ੍ਰਾਮ ਉਤਸਵ ਪ੍ਰੋਗ੍ਰਾਮਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਇੰਨ੍ਹਾਂ ਪ੍ਰੋਗ੍ਰਾਮਾਂ ਵਿਚ ਅਧਿਕਾਰੀ ਵੱਧ ਤੋਂ ਵੱਧ ਜਨਭਾਗਿਤਾ ਯਕੀਨੀ ਕਰਨ।

          ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮਾਂ ਦੀ ਸਮੀਖਿਆ ਮੀਟਿੰਗ ਕਰ ਰਹੇ ਸਨ।

          ਸ੍ਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅੱਜ ਨਸ਼ੇ ਦੀ ਸਮਸਿਆ ਸਮਾਜ ਦੇ ਲਈ ਇਕ ਵੱਡੀ ਚਨੌਤੀ ਬਣ ਗਈ ਹੈ ਅਤੇ ਹਰਿਆਾਸਰਕਾਰ ਨੇ ਸੰਕਲਪ ਕੀਤਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ. ਬਨਾਉਣਾ ਹੈ। ਇਸ ਮੁਹਿੰਮ ਵਿਚ ਪੁਲਿਸ ਵਿਭਾਗ ਆਊਟਰੀਚ ਪ੍ਰੋਗ੍ਰਾਮਾਂ ਰਾਹੀਂ ਨੌਜੁਆਨਾਂ ਨੁੰ ਨਸ਼ਾ ਮੁਕਤੀ ਦੇ ਪ੍ਰਤੀ ਜਾਗਰੁਕ ਕਰਨ। ਅਜਿਹੇ ਪ੍ਰੋਗ੍ਰਾਮਾਂ ਵਿਚ ਲੋਕਾਂ ਨੂੰ ਬੇਟੀ ਬਚਾਓ-ਬੇਟੀ ਪੜਾਓ, ਵਾਤਾਵਰਦ ਸਰੰਖਣ ਅਤੇ ਜਲ ਸਰੰਖਣ ਵਰਗੇ ਵਿਸ਼ਿਆਂ ਦੇ ਪ੍ਰਤੀ ਵੀ ਜਾਗਰੁਕ ਕਰਨ।

ਆਊਟਰੀਚ ਪ੍ਰੋਗ੍ਰਾਮ ਤਹਿਤ ਪ੍ਰਬੰਧਿਤ ਕੀਤੀ ਜਾਣ ਵਾਲੀ ਗਤੀਵਿਧੀਆਂ ਦੀ ਵਿਸਤਾਰ ਰੂਪਰੇਖਾ ਤਿਆਰ ਕਰਨ ਅਧਿਕਾਰੀ

          ਸ੍ਰੀ ਮਨੋਹਰ ਲਾਲ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਦੇ ਤਹਿਤ ਜਿਲ੍ਹਾ ਵਿਚ ਪ੍ਰਬੰਧਿਤ ਕੀਤੀ ਜਾਣ ਵਾਲੀ ਗਤੀਵਿਧੀਆਂ ਦੀ ਵਿਸਤਾਰ ਰੂਪਰੇਖਾ ਤਿਆਰ ਕਰਨ ਅਤੇ ਇਸ ਵਿਚ ਲੋਕਾਂ ਦੀ ਭਾਗੀਦਾਰੀ ਵਧਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਦੇ ਤਹਿਤ ਕਰਵਾਈ ਜਾ ਰਹੀ ਸਾਰੀ ਗਤੀਵਿਧੀਆਂ ਨੂੰ ਪੋਰਟਲ ‘ਤੇ ਵੀ ਅਪਲੋਡ ਕੀਤਾ ਜਾਣਾ ਯਕੀਨੀ ਕੀਤਾ ਜਾਵੇ।

          ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਕੂਲਾਂ ਨੂੰ ਵੀ ਹਰਿਆਣਾ ਉਦੈ ਆਊਟਰੀਚ ਪ੍ਰੋਗ੍ਰਾਮ ਦੇ ਨਾਲ ਜੋੜਿਆ ਜਾਵੇ। ਇਸ ਦੇ ਲਈ ਸਕੂਲ ਪੱਧਰ ‘ਤੇ ਕਲਾਤਮਕ ਤੇ ਰਚਨਾਤਮਕ ਕਵੀ ਪਾਠ ਤੇ ਹੋਰ ਵਿਦਿਅਕ ਗਤੀਵਿਧੀਆਂ ਦਾ ਪ੍ਰਬੰਧਿਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ, ਖੇਡ ਵਿਭਾਗ ਦੇ ਨਾਲ ਤਾਲਮੇਲ ਸਥਾਪਿਤ ਕਰ ਬੱਚਿਆਂ ਦੇ ਲਈ ਵੱਖ-ਵੱਖ ਖੇਡ ਮੁਕਾਬਲਿਆਂ ਵੀ ਪ੍ਰਬੰਧਿਤ ਕਰਵਾਈ ਜਾਣ।

          ਮੀਟਿੰਗ ਵਿਚ ਦਸਿਆ ਗਿਆ ਕਿ ਕੰਮਿਊਨਿਟੀ ਪੁਲਿਸਿੰਗ ਅਤੇ ਆਊਟਰੀਚ ਪ੍ਰੋਗ੍ਰਾਮ ਦੇ ਤਹਿਤ ਜਿਲ੍ਹਿਆਂ ਵਿਚ ਪਿੰਡ ਜਨਸੰਵਾਦ/ਖੇਤਰ ਜਨ ਸੰਵਾਦ, ਜਨ ਭਾਗੀਦਾਰੀ ਦੇ ਨਾਲ ਤਾਲਾਬ ਦੀ ਸਫਾਈ, ਸਕੂਲ/ਮਹਿਲਾ ਸਪੋਰਟ ਲੀਗ ਵਿਚ ਸੰਗੀਤ, ਕਲਾ ਅਤੇ ਕਵਿਤਾ ਮੁੁਕਾਬਲਿਆਂ, ਪੌਧਾਰੋਪਣ ਮੁਹਿੰਮ, ਸਵੱਛ ਭਾਰਤ ਮੁਹਿੰਮ ਆਦਿ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਪੁਲਿਸ ਵੱਲੋਂ ਵੀ ਕੰਮਿਊਨਿਟੀ ਪੁਲਿਸਿੰਗ ਪ੍ਰੋਗਾ੍ਰਮ ਦੇ ਤਹਿਤ ਰਾਹਗਿਰੀ, ਸਾਈਲੋਥਾਨ, ਪਿੰਡਾਂ ਵਿਚ ਖੇਡ ਮੁਕਾਬਲਿਆਂ, ਨਸ਼ੀਲੀ ਦਵਾਈਆਂ/ਨਸ਼ੇ ਦੇ ਦੁਰਵਰਤੋ ਲਈ ਜਾਗਰੁਕਤਾ ਮੁਹਿੰਮ, ਬਜੁਰਗਾਂ ਦੀ ਦੇਖਭਾਲ ਅਤੇ ਪੁਲਿਸ ਦੀ ਪਾਠਸ਼ਾਲਾ ਆਦਿ ਪ੍ਰੋਗ੍ਰਾਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

          ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਏਸ ਢੇਸੀ ਅਤੇ ਵਿਸ਼ੇਸ਼ ਅਧਿਕਾਰੀ (ਕੰਮਿਊਨਿਟੀ ਪੁਲਿਸਿੰਗ ਅਤੇ ਆਊਟਰੀਚ ਪ੍ਰੋਗ੍ਰਾਮਾਂ) ਪੰਕਜ ਨੈਨ ਮੌਜੂਦ ਰਹੇ।

Post Views: 80
Tags: #haryanaCM#manhorlala#udayouteachharyanagovt
Previous Post

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

Next Post

ਗੁਰੂਗ੍ਰਾਮ ਲੋਕਸਭਾ ਖੇਤਰ ਦੇ ਪ੍ਰਬੁੱਧ ਵਿਅਕਤੀਆਂ ਦੇ ਨਾਲ ਮੁੱਖ ਮੰਤਰੀ ਨੇ ਕੀਤੀ ਵਿਸ਼ੇਸ਼ ਮੀਟਿੰਗ

Next Post
ਪਾਣੀ ਦੀ ਸਮਰੱਥਾ 5528 ਕਿਯੁਸੇਕ ਤੋਂ ਵੱਧ ਕੇ 7280 ਕਿਯੂਸੇਕ ਹੋਵੇਗੀ

ਗੁਰੂਗ੍ਰਾਮ ਲੋਕਸਭਾ ਖੇਤਰ ਦੇ ਪ੍ਰਬੁੱਧ ਵਿਅਕਤੀਆਂ ਦੇ ਨਾਲ ਮੁੱਖ ਮੰਤਰੀ ਨੇ ਕੀਤੀ ਵਿਸ਼ੇਸ਼ ਮੀਟਿੰਗ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800