No Result
View All Result
Monday, March 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home CAREER

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ ; ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

admin by admin
in CAREER, COVER STORY, Education, HARYANA, INDIA, National, POLITICS, PUNJAB, SPORTS, WORLD
0
ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ  ; ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ
0
SHARES
0
VIEWS
Share on FacebookShare on Twitter

ਚੰਡੀਗੜ੍ਹ, 20 ਜੂਨ (Press Ki Taqaut Bureau) : ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ।

 

 

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ। ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

 

 

ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ।

Post Views: 93
Tags: Asian and National Records were also held by Tajinderpal Singh ToorMoga-based Athlete Tajinderpal Singh Toor also qualified for the Asian Games to be held in China this yearPRESS KI TAQUAT DAILY NEWSPAPER PATIALA punjab indiaPunjab Athlete Tajinder Pal Singh Toor sets new Asian record in Shot putPunjab Athlete Tajinderpal Singh Toor created a new Asian and National Record by throwing 21.77 meters in the shot put event at the ongoing Inter-State National Athletics Meet at Bhubaneswar.
Previous Post

ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

Next Post

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

Next Post
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982