No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

admin by admin
in BREAKING, COVER STORY, INDIA, National, PUNJAB
0
ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 3 ਮਈ:

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ 5 ਮਈ ਨੂੰ ਰੱਖੀ ਗਈ ਮੀਟਿੰਗ ਦਾ ਬਾਈਕਾਟ ਕਰੇਗੀ।

ਮੀਟਿੰਗ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਸ੍ਰੀ ਗੋਇਲ ਨੇ ਕਿਹਾ ਕਿ 255ਵੀਂ ਵਿਸ਼ੇਸ਼ ਮੀਟਿੰਗ ਸੱਦਣ ਲਈ ਢੁਕਵੇਂ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਬੀ.ਬੀ.ਐਮ.ਬੀ. ਨੂੰ ਮੀਟਿੰਗ ਰੱਖਣ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੈ।’’ ਉਨ੍ਹਾਂ ਕਿਹਾ ,‘‘ਅਸੀਂ ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ, ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕਰਦਾ।’’

ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਸਖ਼ਤ ਸ਼ਬਦਾਂ ਵਿੱਚ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਪਹਿਲਾਂ ਬੀ.ਬੀ.ਐਮ.ਬੀ. ਨੂੰ ਆਪਣਾ ਪੱਖ ਰੱਖ ਦਿੱਤਾ ਹੈ। ਸੂਬਾ  ਸਰਕਾਰ ਨੇ ਲਿਖਿਆ ਹੈ ਕਿ ਇਹ ਮੀਟਿੰਗ ਗ਼ੈਰ-ਵਾਜਬ ਤਰੀਕੇ ਅਤੇ ਸਥਾਪਿਤ ਨਿਯਮਾਂ ਦੀ ਉਲੰਘਣਾ ਕਰਕੇ ਸੱਦੀ ਗਈ ਹੈ।

ਪੱਤਰ ਵਿੱਚ ਸਪੱਸ਼ਟ ਤੌਰ ’ਤੇ ਪੰਜਾਬ ਪੁਨਰਗਠਨ ਐਕਟ 1966 ਤਹਿਤ ਜਾਰੀ ਕੀਤੇ ਗਏ ਬੀ.ਬੀ.ਐਮ.ਬੀ. ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਦਾ ਹਵਾਲਾ ਦਿੰਦਿਆਂ ਲਿਖਿਆ ਗਿਆ ਹੈ ਕਿ ਕਿਸੇ ਵੀ ਜ਼ਰੂਰੀ ਮਸਲੇ ਲਈ ਸੱਦੀਆਂ ਜਾਣ ਵਾਲੀਆਂ ਵਿਸ਼ੇਸ਼ ਮੀਟਿੰਗਾਂ ਲਈ ਸਾਰੇ ਮੈਂਬਰਾਂ ਨੂੰ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 28 ਅਪ੍ਰੈਲ ਅਤੇ 30 ਅਪ੍ਰੈਲ, 2025 ਨੂੰ ਹੋਈਆਂ ਬੀ.ਬੀ.ਐਮ.ਬੀ. ਦੀਆਂ ਹਾਲੀਆ ਮੀਟਿੰਗਾਂ ਵੀ ਲਾਜ਼ਮੀ ਨੋਟਿਸ ਪੀਰੀਅਡ ਦੀ ਪਾਲਣਾ ਕੀਤੇ ਬਿਨਾਂ ਬੁਲਾਈਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਲਈ ਨੋਟਿਸ ਕ੍ਰਮਵਾਰ 27 ਅਪ੍ਰੈਲ ਅਤੇ 29 ਅਪ੍ਰੈਲ ਨੂੰ ਨਿਰਧਾਰਤ ਮਿਤੀਆਂ ਤੋਂ ਸਿਰਫ਼ ਇੱਕ ਦਿਨ ਪਹਿਲਾਂ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਮੀਟਿੰਗਾਂ ਦੌਰਾਨ ਲਏ ਗਏ ਕੋਈ ਵੀ ਫ਼ੈਸਲੇ ਕਾਨੂੰਨੀ ਤੌਰ ’ਤੇ ਸ਼ੱਕੀ ਹੋ ਗਏ ਹਨ।

ਜਲ ਸਰੋਤ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ, ‘‘ਰੈਗੂਲੇਸ਼ਨ-3 ਸਪੱਸ਼ਟ ਤੌਰ ’ਤੇ ਵਿਸ਼ੇਸ਼ ਮੀਟਿੰਗਾਂ ਲਈ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਲਾਜ਼ਮੀ ਕਰਦਾ ਹੈ। ਸਥਾਪਿਤ ਪ੍ਰਕਿਰਿਆਵਾਂ ਪ੍ਰਤੀ ਬੀ.ਬੀ.ਐਮ.ਬੀ. ਦੀ ਲਗਾਤਾਰ ਅਣਦੇਖੀ ਉਸ ਸੰਵਿਧਾਨਕ ਢਾਂਚੇ ਨੂੰ ਕਮਜ਼ੋਰ ਕਰਦੀ ਹੈ, ਜਿਸ ਅਧੀਨ ਬੀ.ਬੀ.ਐਮ.ਬੀ. ਕੰਮ ਕਰਦਾ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਕਿਉਂ ਜੋ ਪਾਣੀ ਦੀ ਵੰਡ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੋਮਵਾਰ 5 ਮਈ, 2025 ਨੂੰ ਰੱਖਿਆ ਗਿਆ ਹੈ। ਇਸ ਲਈ ਇਸ ਅਹਿਮ ਵਿਧਾਨਕ ਸੈਸ਼ਨ ਲਈ ਤਿਆਰੀਆਂ ਹਿੱਤ ਬੀ.ਬੀ.ਐਮ.ਬੀ. ਵੱਲੋਂ ਮੀਟਿੰਗ ਨੂੰ ਮੁਲਤਵੀ ਕਰਨ ਦੀ ਲੋੜ ਹੈ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬੀ.ਬੀ.ਐਮ.ਬੀ. ਨੂੰ ਉਚਿਤ ਪ੍ਰਕਿਰਿਆਤਮਕ ਜ਼ਰੂਰਤਾਂ ਦੇ ਅਨੁਸਾਰ ਮੀਟਿੰਗ ਨੂੰ ਮੁੜ ਬੁਲਾਉਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਭਾਈਵਾਲ ਰਾਜ ਫ਼ੈਸਲਾ ਲੈਣ ਦੀ ਅਸਲ ਸਥਿਤੀ ਵਿੱਚ ਹੋਣ।

Post Views: 75
Tags: #latest updateBBMB meetingHaryanapunjab boycotts BBMB meetingpunjab haryana water conflictpunjab haryana water disputepunjab haryana water issuepunjab river waterpunjab vs haryana waterpunjab water ministersh. barinder kumar goyalwater disputewater dispute punjab haryanawater issue
Previous Post

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

Next Post

4 may 2025 e-paper

Next Post

4 may 2025 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800