No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਅਖ਼ਤਿਆਰੀ ਗ੍ਰਾਂਟ ’ਚ ਕਟੌਤੀ ਕੀਤੀ

admin by admin
in BREAKING, COVER STORY, PUNJAB
0
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
0
SHARES
0
VIEWS
Share on FacebookShare on Twitter

ਚੰਡੀਗੜ੍ਹ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਖਤਿਆਰੀ ਗ੍ਰਾਂਟ ਨੂੰ 50 ਕਰੋੜ ਰੁਪਏ ਤੋਂ ਘਟਾ ਕੇ 37 ਕਰੋੜ ਰੁਪਏ ਅਤੇ ਆਪਣੇ ਸਾਰੇ ਮੰਤਰੀਆਂ ਦੀ ਅਖਤਿਆਰੀ ਗ੍ਰਾਂਟ 1.5 ਕਰੋੜ ਰੁਪਏ ਸਾਲਾਨਾ ਤੋਂ ਘਟਾ ਕੇ 1 ਕਰੋੜ ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਦੀ ਅਖਤਿਆਰੀ ਗਰਾਂਟ ਵੀ ਡੇਢ ਕਰੋੜ ਰੁਪਏ ਤੋਂ ਘਟਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲੇ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਗ੍ਰਾਂਟਾਂ ਘਟਾਉਣ ਦਾ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਸੂਬੇ ਭਰ ਦੀਆਂ ਪੰਚਾਇਤਾਂ ਕੋਲ 15ਵੇਂ ਵਿੱਤ ਕਮਿਸ਼ਨ ਵੱਲੋਂ ਦਿੱਤੇ ਫੰਡਾਂ ਦੀ ਬਹੁਤ ਜ਼ਿਆਦਾ ਵਰਤੋਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ ਫੰਡ ਮੰਤਰੀਆਂ ਦੇ ਅਖਤਿਆਰੀ ਫੰਡਾਂ ਦੀ ਵਰਤੋਂ ਕਰਨ ਦੀ ਬਜਾਏ ਵਿਕਾਸ ਕਾਰਜਾਂ ਲਈ ਵਰਤੇ ਜਾਣ। ਇਸ ਕੈਲੰਡਰ ਸਾਲ ਦੌਰਾਨ ਇਹ ਦੂਜੀ ਵਾਰ ਹੈ, ਜਦੋਂ ਮੰਤਰੀਆਂ ਦੀਆਂ ਅਖਤਿਆਰੀ ਗ੍ਰਾਂਟਾਂ ਵਿੱਚ ਕਟੌਤੀ ਕੀਤੀ ਗਈ ਹੈ। ਜਨਵਰੀ ਵਿੱਚ ਕੈਬਨਿਟ ਮੰਤਰੀਆਂ ਦੀਆਂ ਅਖਤਿਆਰੀ ਗ੍ਰਾਂਟਾਂ 3 ਕਰੋੜ ਰੁਪਏ (ਕਾਂਗਰਸ ਸਰਕਾਰ ਵੇਲੇ ਦਿੱਤੀਆਂ ਗਈਆਂ) ਤੋਂ ਘਟਾ ਕੇ 1.5 ਕਰੋੜ ਰੁਪਏ ਕਰ ਦਿੱਤੀਆਂ ਗਈਆਂ ਸਨ। ਕਾਂਗਰਸ ਸਰਕਾਰ ਦੇ ਸ਼ੁਰੂਆਤੀ ਦਿਨਾਂ ਦੌਰਾਨ ਮੰਤਰੀਆਂ ਨੂੰ 5 ਕਰੋੜ ਰੁਪਏ ਅਖਤਿਆਰੀ ਗਰਾਂਟ ਵਜੋਂ ਮਿਲਦੇ ਸਨ। ਉਦੋਂ ਮੁੱਖ ਮੰਤਰੀ ਦੀ ਅਖਤਿਆਰੀ ਗ੍ਰਾਂਟ 50 ਕਰੋੜ ਰੁਪਏ ਰੱਖੀ ਗਈ ਸੀ।

Post Views: 91
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਕੈਬਨਿਟ ਮੀਟਿੰਗ ‘ਚ ਅਹਿਮ ਫੈਸਲਾ, ਸੀਐਮ ਮਾਨ ਤੇ ਮੰਤਰੀਆਂ ਦੀ ਗ੍ਰਾਂਟ ‘ਚ ਵੱਡੀ ਕਟੌਤੀ

Next Post

ਕਾਂਗਰਸ ਦੇ 10 ਸਾਲ ਦੇ ਕਾਰਜਕਾਲ ਦੌਰਾਨ ਹੋਏ ਕਰਨਾਮਿਆਂ ਨੂੰ ਲੈ ਕੇ ਜਨਤਾ ਦੇ ਵਿਚ ਜਾਵੇਗੀ ਸਰਕਾਰ – ਮੁੱਖ ਮੰਤਰੀ

Next Post
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਸੂਬੇ ਵਿਚ ਵਿਵਸਥਾ ਬਦਲਾਅ ਦਾ ਆਧਾਰ ਬਣੇਗਾ

ਕਾਂਗਰਸ ਦੇ 10 ਸਾਲ ਦੇ ਕਾਰਜਕਾਲ ਦੌਰਾਨ ਹੋਏ ਕਰਨਾਮਿਆਂ ਨੂੰ ਲੈ ਕੇ ਜਨਤਾ ਦੇ ਵਿਚ ਜਾਵੇਗੀ ਸਰਕਾਰ - ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800