ਚੰਡੀਗੜ੍ਹ, 5 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ। ਇਸ ਵਿੱਚ ਜਿਥੇ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੀ ਨਿਯੁਕਤੀ ’ਤੇ ਮੋਹਰ ਲਗਾਈ ਗਈ, ਉਥੇ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਚਰਚਾ ਕੀਤੀ ਗਈ। ਮੰਤਰੀ ਮੰਡਲ ਨੇ ਕਿਹਾ ਕਿ ਪੰਜਾਬ ਕਿਸੇ ਵੀ ਕੀਮਤ ’ਤੇ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਵੇਗਾ। ਮੀਟਿੰਗ ਵਿੱਚ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸੱਦਣ ਤੇ ਹੋਰ ਕਈ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ।