ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੇ। ਉਨ੍ਹਾਂ ਸ਼ਹੀਦ ਦੇ ਮਾਤਾ ਪਿਤਾ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਗ਼ਲਤ ਹਨ, ਜਨਿ੍ਹਾਂ ਕਰਕੇ ਇਹ ਅਗਨੀਵੀਰ ਭਰਤੀ ਆਰੰਭ ਹੋਈ ਹੈ। ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਹੀ ਅਗਨੀਵੀਰ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵਲੋਂ ਸਨਮਾਨ ਨਾ ਦਿੱਤੇ ਜਾਣ ਦੇ ਬਾਵਜੂਦ ਇਹ ਰਾਸ਼ੀ ਪੰਜਾਬ ਸਰਕਾਰ ਵੱਲੋਂ ਦੇਣ ਦਾ ਬਕਾਇਦਾ ਐਲਾਨ ਕੀਤਾ ਸੀ।