Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਮੁੱਖ ਮੰਤਰੀ ਵੱਲੋਂ ਹੜ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ

admin by admin
in DELHI, ENGLISH NEWS, INDIA, PUNJAB, WORLD
0
File Photo
0
SHARES
0
VIEWS
Share on FacebookShare on Twitter

ਚੰਡੀਗੜ, 7 ਅਪਰੈਲ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਖ-ਵੱਖ ਹੜ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ ਕੀਤੇ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।
ਵੀਡਿਓ ਕਾਨਫਰੰਸ ਰਾਹੀਂ ਸੂਬਾਈ ਹੜ ਰੋਕੂ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਬਾਰਸ਼/ਹੜਾਂ ਦੀ ਸੂਰਤ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੜ ਸੰਭਾਵੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਸਪੁਰਦਗੀ ਵਿੱਚ 10 ਕਰੋੜ ਰੁਪਏ ਰੱਖਣ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਨਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕੰਮਾਂ ਨੂੰ ਤਰਜੀਹ ਦੇਣ ਅਤੇ ਫੰਡਾਂ ਦੀ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਧਿਆਨ ਦੇਣ ਵਾਲੇ ਪ੍ਰਾਜੈਕਟਾਂ ਦੀ ਸੂਚੀ ਸੌਂਪਣ।
ਉਨਾਂ ਡੀਸੀਜ਼ ਨੂੰ ਜਲ ਸਰੋਤ ਵਿਭਾਗ ਨਾਲ ਤਾਲਮੇਲ ਕਰ ਕੇ ਡਰੇਨਾਂ ਦੀ ਨਿਕਾਸੀ ਤੇ ਸਫਾਈ ਕਰਨ ਦੇ ਵੀ ਹੁਕਮ ਦਿੱਤੇ। ਉਨਾਂ ਕਿਹਾ ਕਿ ਅਜਿਹੇ ਸਾਰੇ ਕੰਮ ਤੁਰੰਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਮੁਕੰਮਲ ਹੋ ਜਾਣ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਪਾਣੀ ਖੜੇ ਹੋਣ ਦੀ ਸਮੱਸਿਆ ਤੋਂ ਬਚਾਅ ਲਈ ਸ਼ਹਿਰੀ ਡਰੇਨਾਂ ਦੀ ਵੀ ਚੰਗੀ ਤਰਾਂ ਸਫਾਈ ਕਰਵਾਉਣ ਲਈ ਕਿਹਾ।
ਸੂਬੇ ਵਿਚਲੇ ਜਲ ਭੰਡਾਰਾਂ ਅਤੇ ਡੈਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਾਣੀ ਦੇ ਮੌਜੂਦਾ ਘਟਦੇ ਪੱਧਰ ’ਤੇ ਚਿੰਤਾ ਜ਼ਾਹਰ ਕੀਤੀ ਜੋ ਉਨਾਂ ਅਨੁਸਾਰ ਪਿਛਲੇ 40 ਸਾਲਾਂ ਵਿੱਚ ਸਭ ਤੋਂ ਘੱਟ ਹੈ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਵਿਆਪਕ ਪਹੁੰਚ ਨਾਲ ਲੋੜੀਂਦੇ ਕਾਰਜਾਂ ਨੂੰ ਨੇਪਰੇ ਚਾੜਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਮਨਰੇਗਾ ਤੇ ਹੋਰ ਸਰਕਾਰੀ ਯੋਜਨਾਵਾਂ ਅਧੀਨ ਕਾਰਜ ਸ਼ੁਰੂ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਕਿਹਾ।
ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਮਾਲ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਹੜਾਂ ਕਾਰਨ ਪੈਦਾ ਹੋਈ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨ ਲਈ ਇਹ ਰਕਮ ਵੀ ਡਿਜਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਵਿੱਚ ਰੱਖੀ ਗਈ ਹੈ, ਜਿਸ ਨਾਲ ਪ੍ਰਭਾਵਿਤ ਲੋਕਾਂ ਨੂੰ ਖੜੀਆਂ ਫਸਲਾਂ, ਮਕਾਨ ਅਤੇ ਪਸ਼ੂਆਂ ਦੇ ਨੁਕਸਾਨ ਤੋਂ ਇਲਾਵਾ ਜਾਨ-ਮਾਲ ਦੇ ਨੁਕਸਾਨ ਲਈ ਮੁਆਵਜ਼ੇ ਵਜੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਸਰਵਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਮੌਜੂਦ ਸਨ।

Post Views: 30
Tags: Punjab Chief Minister Captain Amarinder Singh sanctioned budget for FLOOD PROTECTION WORKS
Previous Post

Punjab Govt. adds 79 new private hospitals in list of tertiary care centres at 5 districts

Next Post

Umarkets

Next Post

Umarkets

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800