No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਖੇਤੀਬਾੜੀ ਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਉਦਯੋਗਿਕ ਵਿਕਾਸ ਕਰਨ ਦੀ ਹਰੀ ਝੰਡੀ

admin by admin
in INDIA, PUNJAB, WORLD
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter

* ਰਾਜਪੁਰਾ ਤੇ ਲੁਧਿਆਣਾ ਵਿੱਚ ਉਦਯੋਗਿਕ ਕੇਂਦਰਾਂ ਅਤੇ ਮੁਹਾਲੀ ਵਿੱਚ ਉਦਯੋਗਿਕ ਅਸਟੇਟ ਦੀ ਮਨਜ਼ੂਰੀ
* ਨਿਊ ਚੰਡੀਗੜ੍ਹ ਵਿੱਚ ਘਰਾਂ ਲਈ ਘੱਟੋ-ਘੱਟ ਖੇਤਰ ਵਿੱਚ ਕਟੌਤੀ ਨੂੰ ਵੀ ਹਰੀ ਝੰਡੀ, ਪਟਿਆਲਾ ਦੇ ਸੁੰਦਰੀਕਰਨ ਲਈ 222 ਕਰੋੜ ਰੁਪਏ ਮਨਜ਼ੂਰ

ਚੰਡੀਗੜ੍ਹ, 23 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਮਹੱਤਵਪੂਰਨ ਫੈਸਲੇ ਲਏ ਜਿਨ੍ਹਾਂ ਵਿੱਚ ਕੁਝ ਸ਼ਰਤਾਂ ਨਾਲ ਖੇਤੀਬਾੜੀ ਅਤੇ ਮਿਸ਼ਰਤ ਵਰਤੋਂ ਵਾਲੀ ਜ਼ਮੀਨ ਵਿੱਚ ਸਨਅਤ ਲਗਾਉਣ ਦੀ ਆਗਿਆ ਦੇਣੀ ਅਤੇ ਸਰਕਾਰ ਤੇ ਵਿਕਾਸ ਅਥਾਰਟੀਆਂ ਵੱਲੋਂ ਵਿਕਸਤ ਕੀਤੀਆਂ ਅਸਟੇਟਾਂ ਵਿੱਚ ਤਿੰਨ ਸਾਲ ਦੇ ਅੰਦਰ ਨਿਰਮਾਣ ਨਾ ਕਰਨ ਲਈ ਅਲਾਟੀਆਂ ਉਤੇ ਲਗਾਈ ਜਾਂਦੀ ਫੀਸ ਵਿੱਚ ਕਟੌਤੀ ਸ਼ਾਮਲ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲੇ ਜਿਨ੍ਹਾਂ ਦਾ ਮਕਸਦ ਰੋਜ਼ਗਾਰ ਦੀ ਸਿਰਜਣਾ ਕਰਨਾ ਹੈ, ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਬੋਰਡ ਦੀ ਵਰਚੁਅਲ ਮੀਟਿੰਗ ਦੌਰਾਨ ਕੀਤੇ ਗਏ। ਸਰਕਾਰ ਵੱਲੋਂ 30 ਦਿਨ ਦਾ ਇਕ ਜਨਤਕ ਨੋਟਿਸ ਜਾਰੀ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਨ੍ਹਾਂ ਫੈਸਲਿਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਫੈਸਲਿਆਂ ਅਨੁਸਾਰ ਉਦਯੋਗ ਜਗਤ ਨੂੰ ਨਗਰ ਨਿਗਮ ਸ਼ਹਿਰਾਂ ਵਿਖੇ 3 ਕਿਲੋ ਮੀਟਰ ਦੀ ਹੱਦ ਤੋਂ ਬਾਹਰ ਵਾਲੇ ਖੇਤੀਬਾੜੀ ਖੇਤਰਾਂ ਵਿੱਚ ਅਤੇ ਛੋਟੇ ਕਸਬਿਆਂ ਤੋਂ 2 ਕਿਲੋ ਮੀਟਰ ਦੀ ਹੱਦ ਵਾਲੇ ਬਾਹਰ ਵਾਲੇ ਖੇਤਰਾਂ ਵਿੱਚ ਸਨਅਤਾਂ ਸਥਾਪਤ ਕਰਨ ਦੀ ਆਗਿਆ ਦਿੱਤੀ ਜਾਵੇਗੀ ਬਸ਼ਰਤੇ ਕਿ ਜ਼ਮੀਨ ਕੋਲ 19-22 ਫੁੱਟ ਦੀ ਪਹੁੰਚ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਲਾਲ ਵਰਗ ਦੀਆਂ ਸਨਅਤਾਂ ਨੂੰ ਸਥਾਪਤ ਕਰਨ ਲਈ ਪਿੰਡ ਦੀ ਵਸੋਂ ਤੋਂ ਘੱਟੋ-ਘੱਟ 500 ਮੀਟਰ ਦੂਰ ਹੋਣ ਦੀ ਸ਼ਰਤ ਪੂਰੀ ਕਰਨੀ ਹੋਵੇਗੀ। ਮਿਸ਼ਰਤ ਵਰਤੋਂ ਵਾਲੀ ਜ਼ਮੀਨ ਦੇ ਇਸਤੇਮਾਲ ਸਬੰਧੀ ਇਹ ਫੈਸਲਾ ਕੀਤਾ ਗਿਆ ਹੈ ਕਿ ਅਜਿਹੀਆਂ ਸਨਅਤਾਂ ਨੂੰ ਸਿਰਫ ਵੱਡੀਆਂ ਸੜਕਾਂ ਦੇ ਆਲੇ-ਦੁਆਲੇ ਸਥਾਪਤ ਕਰਨ ਦੀ ਆਗਿਆ ਦਿੱਤੀ ਜਾਵੇ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਰਾਜਪੁਰਾ ਵਿਖੇ 1100 ਏਕੜ ਵਿੱਚ ਉਦਯੋਗਿਕ ਕੇਂਦਰ ਅਤੇ ਲੁਧਿਆਣਾ ਨੇੜੇ 1000 ਏਕੜ ਵਿੱਚ ਇਕ ਹੋਰ ਉਦਯੋਗਿਕ ਕੇਂਦਰ ਸਥਾਪਤ ਕੀਤਾ ਜਾਵੇ। ਇਕ ਹੋਰ ਅਹਿਮ ਪਹਿਲਕਦਮੀ ਵਿੱਚ ਗਮਾਡਾ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਦੇ ਹਨ, ਵੱਲੋਂ ਮੁਹਾਲੀ ਵਿਖੇ ਇਕ ਉਦਯੋਗਿਕ ਅਸਟੇਟ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਅਸਟੇਟ ਦੇ ਦੋ ਹਿੱਸੇ ਹੋਣਗੇ ਜਿਨ੍ਹਾਂ ਵਿੱਚੋਂ ਇਕ 530 ਏਕੜ ਦਾ ਹੋਵੇਗਾ ਜਿਸ ਨੂੰ ਗਮਾਡਾ ਵੱਲੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਵਿੱਚ ਛੋਟੇ ਪਲਾਟ ਸ਼ਾਮਲ ਹੋਣਗੇ ਜਦੋਂ ਕਿ 250 ਏਕੜ ਵਾਲੇ ਦੂਜੇ ਹਿੱਸੇ ਵਿੱਚ ਪ੍ਰਾਈਵੇਟ ਵਿਅਕਤੀਆਂ ਨੂੰ ਕਾਰੋਬਾਰ ਕਰਨ ਦੀ ਇਜ਼ਾਜਤ ਹੋਵੇਗੀ।
ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਵਿਖੇ ਇਕ ਨਵੇਂ ਰਿਹਾਇਸ਼ੀ ਸੈਕਟਰ ਨੂੰ ਹੁਲਾਰਾ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਮੌਜੂਦਾ ਸਮੇਂ ਘੱਟੋ-ਘੱਟ 100 ਏਕੜ ਦੀ ਸ਼ਰਤ ਵਿੱਚ ਛੋਟ ਦਿੰਦੇ ਹੋਏ 25 ਏਕੜ ਅਤੇ ਇਸ ਤੋਂ ਵੱਧ ਦੇ ਰਕਬੇ ਵਿੱਚ ਕਿਫਾਇਤੀ ਹਾਊਸਿੰਗ ਕਲੋਨੀਆਂ ਅਤੇ 50 ਏਕੜ ਜਾਂ ਇਸ ਤੋਂ ਵੱਧ ਰਕਬੇ ਵਿੱਚ ਹੋਰ ਰਿਹਾਇਸ਼ੀ ਕਲੋਨੀਆਂ ਬਣਾਉਣ ਦੀ ਇਜ਼ਾਜਤ ਦਿੱਤੀ ਜਾਵੇ। ਕਿਫਾਇਤੀ ਹਾਊਸਿੰਗ ਨੀਤੀ ਸਬੰਧੀ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੇ ਮੱਦੇਨਜ਼ਰ ਇਸ ਫੈਸਲੇ ਨਾਲ ਹਜ਼ਾਰਾਂ ਲੋਕਾਂ ਦਾ ਮਕਾਨ ਦਾ ਸੁਫਨਾ ਪੂਰਾ ਹੋਵੇਗਾ।
ਇਸੇ ਦੌਰਾਨ ਮੁੱਖ ਮੰਤਰੀ ਨੇ ਪਟਿਆਲਾ ਲਈ ਵੀ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਜਿਨ੍ਹਾਂ ਵਿੱਚ 180 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਰਾਹੀਂ ਛੋਟੀ ਤੇ ਵੱਡੀ ਨਦੀ ਦੇ ਨਾਲ-ਨਾਲ ਸਫਾਈ ਅਤੇ ਸੁੰਦਰੀਕਰਨ ਤੋਂ ਇਲਾਵਾ ਚੈਕ ਡੈਮ ਰਾਹੀਂ ਇਕ ਪਾਣੀ ਦਾ ਭੰਡਾਰ ਤਿਆਰ ਕਰਨਾ ਹੈ। ਇਸ ਤੋਂ ਇਲਾਵਾ ਪਟਿਆਲਾ ਦੇ ਮੁੱਖ ਬਜ਼ਾਰ ਨੂੰ ਇਸ ਦੀ ਵਿਰਾਸਤੀ ਸਟਰੀਟ ਦੇ ਵਿਕਾਸ ਰਾਹੀਂ ਸੁੰਦਰ ਦਿੱਖ ਪ੍ਰਦਾਨ ਕਰਨ ਲਈ 42 ਕਰੋੜ ਰੁਪਏ ਮਨਜ਼ੂਰ ਕੀਤੇ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਹਵਾਈ ਅੱਡੇ ਦੇ ਨੇੜੇ 200 ਏਕੜ ਦੇ ਕਰੀਬ ਰਕਬੇ ਨੂੰ ਵਿਕਸਤ ਕਰਨ ਦੀ ਇਜ਼ਾਜਤ ਜ਼ਮੀਨ ਮਾਲਕਾਂ ਨੂੰ ਇਸ ਸ਼ਰਤ ਉਤੇ ਦਿੱਤੀ ਜਾਵੇਗੀ ਕਿ ਉਹ ਬਾਹਰੀ ਵਿਕਾਸ ਖਰਚਿਆਂ ਦੀ ਅਦਾਇਗੀ ਕਰਨ। ਇਸ ਉਦਮ ਦਾ ਮਕਸਦ ਇਲਾਕੇ ਦਾ ਵਿਕਾਸ ਕਰਨਾ ਹੈ।

Post Views: 49
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

ਮੁੱਖ ਮੰਤਰੀ ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

Next Post

ਮੁੱਖ ਮੰਤਰੀ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Next Post
ਮੁੱਖ ਮੰਤਰੀ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982