No Result
View All Result
Thursday, March 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

admin by admin
in BREAKING, CHANDIGARH, COVER STORY, Education, PUNJAB
0
ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 11ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ. ਟੀ. ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕੰਮਕਾਰ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ। ਸਿੱਖਿਆ ਮੰਤਰੀ ਮੁਤਾਬਿਕ ਅਧਿਆਪਕਾਂ ਦੀਆਂ ਸਮਾਂਬੱਧ ਤਰੱਕੀਆਂ ਨੂੰ ਮਿੱਥੇ ਸਮੇਂ ਅੰਦਰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਵਿਖੇ ਪਹਿਲਾਂ ਹੀ ‘ਪ੍ਰਮੋਸ਼ਨ ਸੈੱਲ’ ਦਾ ਗਠਨ ਕੀਤਾ ਜਾ ਚੁੱਕਾ ਹੈ ਪਰ ਈ.ਟੀ.ਟੀ. ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਹੋਣ ਕਾਰਨ ਇਹ ਤਰੱਕੀਆਂ ਜ਼ਿਲ੍ਹਾ ਪੱਧਰ ਉਤੇ ਹੀ ਹੋਣੀਆਂ ਹਨ, ਜਿਸ ਲਈ ਵਿਭਾਗ ਵੱਲੋਂ ਲੋਂੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਬੈਂਸ ਨੇ ਦੱਸਿਆ ਜਦੋਂ ਉਹ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਜਾਨਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਂਦੇ ਹਨ ਤਾਂ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਾ ਰਹੇ ਈ.ਟੀ.ਟੀ. ਅਧਿਆਪਕ ਅਕਸਰ ਹੀ ਸਮਾਂਬੱਧ ਤਰੱਕੀਆਂ ਨਾ ਹੋਣ ਦੀ ਸ਼ਿਕਾਇਤ ਕਰਦੇ ਸਨ, ਜਿਸਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਸਿਰਫ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।

ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਹੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਨ ਦਾ ਇਹ ਫ਼ਾਇਦਾ ਹੋ ਰਿਹਾ ਹੈ ਕਿ ਉਹ ਅਧਿਆਪਕਾਂ ਦੀ ਹਰ ਮੁਸ਼ਕਲ ਨੂੰ ਨੇੜਿਓਂ ਸਮਝ ਰਹੇ ਹਨ ਅਤੇ ਇਨ੍ਹਾਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਕਰ ਰਹੇ ਹਨ।

Post Views: 135
Tags: #punjabeducationAnnouncementministerteacher
Previous Post

ਲੁਧਿਆਣਾ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਯੂਥ ਨੇਤਾ ਹੈਪੀ ਲਾਲੀ

Next Post

ਪਟਿਆਲਾ ਦੇ ਲੋਕਾਂ ਨੂੰ ਹੜ੍ਹ ਨੇ 30 ਸਾਲ ਪੁਰਾਣਾ ਸਮਾਂ ਯਾਦ ਕਰਵਾਇਆ

Next Post
ਪਟਿਆਲਾ ਦੇ ਲੋਕਾਂ ਨੂੰ ਹੜ੍ਹ ਨੇ 30 ਸਾਲ ਪੁਰਾਣਾ ਸਮਾਂ ਯਾਦ ਕਰਵਾਇਆ

ਪਟਿਆਲਾ ਦੇ ਲੋਕਾਂ ਨੂੰ ਹੜ੍ਹ ਨੇ 30 ਸਾਲ ਪੁਰਾਣਾ ਸਮਾਂ ਯਾਦ ਕਰਵਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982