No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ

admin by admin
in BREAKING, COVER STORY, PUNJAB
0
ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ
0
SHARES
0
VIEWS
Share on FacebookShare on Twitter
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਕੀਮ ਦਾ ਖ਼ਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਵਿਚਾਰ-ਚਰਚਾ
 
ਚੰਡੀਗੜ੍ਹ, 25 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਪੇਂਡੂ ਖੇਤਰ ਲਈ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਇਸ ਸਬੰਧੀ ਸਕੀਮ ਦਾ ਖ਼ਾਕਾ ਤਿਆਰ ਕਰਨ ਅਤੇ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ।
ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖ਼ੇਤਰ ਵਿੱਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਜਿੱਥੇ ਲੋਕਾਂ ਨੂੰ ਆਵਾਜਾਈ ਲਈ ਸਹੂਲਤ ਮਿਲੇ, ਉੱਥੇ ਪੜ੍ਹੇ-ਲਿਖੇ ਨੌਜਵਾਨ ਬੱਸ ਪਰਮਿਟ ਲੈ ਕੇ ਆਪਣਾ ਰੋਜ਼ਗਾਰ ਚਲਾ ਸਕਣ।  ਭਗਵੰਤ ਸਿੰਘ ਮਾਨ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਕੀਮ ਦਾ ਮੁਕੰਮਲ ਖ਼ਾਕਾ ਤਿਆਰ ਕਰਨ ਅਤੇ ਇਸ ਸਬੰਧੀ ਪੰਜਾਬ ਭਰ ਵਿੱਚ ਇਕ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣਾਈ ਜਾ ਸਕੇ।
ਮਿੰਨੀ ਬੱਸ ਸੇਵਾ ਨੂੰ ਆਮ ਲੋਕਾਂ ਲਈ ਵਰਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਆਵਾਜਾਈ ਸਹੂਲਤਾਂ ਨੂੰ ਸੁਚਾਰੂ ਕਰਨ ਵਿੱਚ ਸਹਾਈ ਸਾਬਤ ਹੋਵੇਗੀ, ਉਥੇ ਇਸ ਨਾਲ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਮਿਲੇਗਾ ਅਤੇ ਉਹ ਪਰਮਿਟ ਲੈ ਕੇ ਬੱਸ ਸੇਵਾ ਦੀ ਸ਼ੁਰੂਆਤ ਕਰ ਸਕਣਗੇ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਯੋਜਨਾ ਦਾ ਖ਼ਾਕਾ ਬਾਰੀਕੀ ਨਾਲ ਤਿਆਰ ਕੀਤਾ ਜਾਵੇ ਅਤੇ ਸਾਰੇ ਪੰਜਾਬ ਵਿੱਚ ਸਰਵੇਖਣ ਕਰਵਾਇਆ ਜਾਵੇ ਤਾਂ ਕਿ ਸੰਭਾਵੀ ਰੂਟਾਂ ਦੀ ਨਿਸ਼ਾਨਦੇਹੀ ਯਕੀਨੀ ਬਣ ਸਕੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕਰਨ ਬਾਰੇ ਵੀ ਚਰਚਾ ਕੀਤੀ ਤਾਂ ਕਿ ਇਨ੍ਹਾਂ ਸਥਾਨਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬਹੁ-ਗਿਣਤੀ ਸ਼ਰਧਾਲੂ ਆਉਂਦੇ ਹਨ ਅਤੇ ਆਵਾਜਾਈ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਦੀ ਦਿੱਕਤ ਦੂਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 
Post Views: 81
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ

Next Post

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

Next Post
ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982