ਮੁੱਖ ਮੰਤਰੀ ਵੱਲੋਂ ਸਾਰੇ ਟੀਵੀ ਚੈਨਲਾਂ ਨੂੰ ਅਧਿਕਾਰ ਦੇਣ ਦੀ ਵਕਾਲਤ
ਚੰਡੀਗੜ੍ਹ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਬਾਰ ਸਹਬਿ ਅੰਮ੍ਰਿਤਸਰ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ’ਤੇ ਇੱਕ ਵਾਰੀ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਮਾਨ ਨੇ ਆਪਣੇ ਟਵੀਟ ਵਿਚ ਕਿਹਾ ‘‘ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਨ ਕਰਦੇ ਰਹੋ। ਉਨ੍ਹਾਂ ਸਵਾਲ ਕੀਤਾ ਕਿ ਬਾਕੀ ਚੈਨਲਾਂ ਨੂੰ ਕਿਉਂ ਨਹੀਂ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਕਿਹਾ ਕਿ ‘ਕੀ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਮੁੜ ਅਨਿਸ਼ਚਿਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ?’ ਇਸ ਤਰ੍ਹਾਂ ਨਾਲ ਮੁੱਖ ਮੰਤਰੀ ਨੇ ਆਪਣੇ ਇਸ ਟਵੀਟ ਰਾਹੀਂ ਬਾਦਲ ਪਰਿਵਾਰ ’ਤੇ ਵੀ ਨਿਸ਼ਾਨਾ ਸੇਧਿਆ ਹੈ।