No Result
View All Result
Thursday, April 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

admin by admin
in BREAKING, CHANDIGARH, INDIA, PUNJAB
0
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
0
SHARES
0
VIEWS
Share on FacebookShare on Twitter

ਚੰਡੀਗੜ੍ਹ, 16 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ।  ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Post Views: 57
Tags: #presskitaquat #latestnews #topnews #PunjabStatePowerCorporationLimited#Punjab Government#Punjab Power Minister #Harbhajan Singh ETO #chiefminister # bhagwantmann
Previous Post

E-PAPER 16 FEB 2024

Next Post

ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਭਾਰਤ ਵਿੱਚ ਦੇਸ਼ ਵਿਆਪੀ ਹੜਤਾਲ ਦਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪਲਸ ਅਲਰਟ।

Next Post
कल ‘भारत बंद ’, जानिए क्या रहेगा खुला और क्या रहेगा बंद

ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਭਾਰਤ ਵਿੱਚ ਦੇਸ਼ ਵਿਆਪੀ ਹੜਤਾਲ ਦਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਪਲਸ ਅਲਰਟ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800