No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

admin by admin
in BREAKING, CHANDIGARH, COVER STORY, INDIA, National, PUNJAB
0
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 21 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Post Views: 115
Tags: @Bhagwant Mannbhagwant maanbhagwant mann aapbhagwant mann latestbhagwant mann latest newsbhagwant mann livebhagwant mann newsbhagwant mann punjab cmbhagwant mann speechcm bhagwant maancm bhagwant mannpunjab cm bhagwant mannpunjab cm bhagwant mann big decisionssardar bhagwant mann
Previous Post

ਮੁਫਤ ਬਿਜਲੀ ਵੰਡ ਨਾਲ ਪੰਜਾਬ ਦੀ ਵਿੱਤੀ ਹਾਲਤ ਖਰਾਬ ਹੋ ਰਹੀ ਹੈ

Next Post

ਦਸਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਪੋਲੋ ਗਰਾਊਂਡ ਵਿਖੇ ਪਟਿਆਲਵੀਆਂ ਨੇ ਕੀਤਾ ਯੋਗ

Next Post
ਦਸਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਪੋਲੋ ਗਰਾਊਂਡ ਵਿਖੇ ਪਟਿਆਲਵੀਆਂ ਨੇ ਕੀਤਾ ਯੋਗ

ਦਸਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਪੋਲੋ ਗਰਾਊਂਡ ਵਿਖੇ ਪਟਿਆਲਵੀਆਂ ਨੇ ਕੀਤਾ ਯੋਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982