No Result
View All Result
Tuesday, April 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

admin by admin
in BREAKING, COVER STORY, INDIA, National, PUNJAB
0
ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 17 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅ-ਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ  3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮਓਯੂ) ‘ਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਭਰ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਬਿਹਤਰ ਸਿੱਖਣ ਦੇ ਨਤੀਜਿਆਂ ਨੂੰ ਯਕੀਨੀ ਬਣਾਉਣਾ, ਪ੍ਰਾਈਵੇਟ ਅਤੇ ਜਨਤਕ ਸ਼ੁਰੂਆਤੀ ਸਿੱਖਿਆ ਸੰਸਥਾਵਾਂ ਨੂੰ ਇੱਕ ਏਕੀਕ੍ਰਿਤ ਢਾਂਚੇ ਅਧੀਨ ਲਿਆਉਣਾ ਹੈ।

Post Views: 64
Tags: #dr.baljit kaur#latest updateminister baljit kauronline portalonline portal for treansparent registrationplay ways schoolPunjabPunjab Governmentpunjab newstransperent registration for Play-Way Schoolswomen and child development department minister punjabwomen and child development minister
Previous Post

17 march 2025

Next Post

18 march 2025

Next Post

18 march 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800