Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

admin by admin
in HARYANA, INDIA, PUNJAB
0
ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

file photo

0
SHARES
0
VIEWS
Share on FacebookShare on Twitter

ਚੰਡੀਗੜ, 28 ਮਾਰਚ(ਪ੍ਰੈਸ ਕੀ ਤਾਕਤ ਬਿਊਰੋ): ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਬੀ.ਜੇ.ਪੀ. ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ਉੱਤੇ ਗੈਰਕਾਨੂੰਨੀ ਅਤੇ ਗੈਰ ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰਾਂ ਸਿਆਸਤ ਤੋਂ ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਜ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।
ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ।
ਰਾਜਪਾਲ ਨੇ ਭਾਜਪਾ ਦੇ ਵਿਧਾਇਕ ਸ੍ਰੀ ਅਰੁਣ ਨਾਰੰਗ ’ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਕੀਤੀ ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਆਗਿਆ ਨਹੀਂ ਦੇ ਸਕਦੀਆਂ। ਰਾਜਪਾਲ ਨੇ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨਾਂ ਮਾਮਲਿਆਂ ਵਿੱਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ।

Post Views: 31
Previous Post

PUNJAB CM CONDEMNS ATTACK ON BJP MLA FROM ABOHAR, WARNS OF STRICT ACTION AGAINST ANYONE DISTURBING STATE’S PEACE

Next Post

Now COVID-19 Vaccination to administer at all Helath & Wellness Centres: Balbir Sidhu

Next Post
File Photo

Now COVID-19 Vaccination to administer at all Helath & Wellness Centres: Balbir Sidhu

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800