Saturday, July 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਬਾਜਵਾ ਨੂੰ ਕੋਈ ਖਤਰਾ ਨਾ ਹੋਣ ਅਤੇ ਉਨਾਂ ਵੱਲੋਂ ਕੇਂਦਰੀ ਸੁਰੱਖਿਆ ਲੈਣ ਕਾਰਨ ਪੰਜਾਬ ਸਰਕਾਰ ਵੱਲੋਂ ਸੂਬਾਈ ਸੁਰੱਖਿਆ ਵਾਪਸ ਲੈਣ ਦਾ ਫੈਸਲਾ

admin by admin
in PUNJAB
0
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
0
SHARES
0
VIEWS
Share on FacebookShare on Twitter

ਚੰਡੀਗੜ, 8 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੀ ਪੁਲਿਸ ਵਲੋਂ ਬਾਜਵਾ ਨੂੰ ਦਿੱਤੀ ਸੁਰੱਖਿਆ ਦਾ ਕੋਈ ਮਕਸਦ ਨਹੀਂ ਸੀ ਰਿਹਾ ਕਿਉਂ ਜੋ ਉਨਾਂ ਨੇ ਸਿੱਧੇ ਤੌਰ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੇਂਦਰੀ ਸੁਰੱਖਿਆ ਹਾਸਲ ਕਰ ਲਈ ਸੀ। ਅਜਿਹੀ ਸਥਿਤੀ ਵਿੱਚ ਦੋਹਰੀ ਸੁਰੱਖਿਆ ਵਿਵਸਥਾ ਨੂੰ ਕਾਰਗਰ ਨਹੀਂ ਮੰਨਿਆ ਜਾ ਸਕਦਾ, ਵਿਸ਼ੇਸ਼ ਕਰ ਕੇ ਉਦੋਂ, ਜਦੋਂ ਰਾਜ ਸਭਾ ਮੈਂਬਰ ਨੇ ਸੂਬੇ ਦੀ ਪੁਲਿਸ ਵਿੱਚ ਕੋਈ ਭਰੋਸਾ ਨਾ ਦਿਖਾਉਂਦਿਆਂ ਕੇਂਦਰੀ ਸੁਰੱਖਿਆ ਪ੍ਰਾਪਤ ਕਰਨਾ ਮੁਨਾਸਿਬ ਸਮਝਿਆ ਹੋਵੇ।
ਬੁਲਾਰੇ ਮੁਤਾਬਕ ਬਾਜਵਾ ਵਲੋਂ ਕੀਤੇ ਦਾਅਵੇ ਦੇ ਉਲਟ ਰਾਜ ਸਭਾ ਮੈਂਬਰ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ ’ਤੇ ਨਹੀਂ ਮਿਲੀ ਸੀ। ਉਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨ ਦੀ ਲੋੜ ਨਹੀਂ ਸਮਝੀ ਜੋ ਕਿ ਆਮ ਤੌਰ ’ਤੇ ਕਿਸੇ ਵੀ ਵਿਅਕਤੀ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਲਾਜ਼ਮੀ ਤੌਰ ’ਤੇ ਕੀਤੀ ਜਾਣ ਵਾਲੀ ਪ੍ਰਕਿਰਿਆ ਹੁੰਦੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਰਾਜ ਸਭਾ ਮੈਂਬਰ ਹੋਣ ਦੇ ਨਾਤੇ ਬਾਜਵਾ ਸਦਨ ਵਿੱਚ ਪਾਰਟੀ ਦੇ ਨੇਤਾ ਗੁਲਾਮ ਨਬੀ ਅਜ਼ਾਦ ਕੋਲ ਕੇਂਦਰੀ ਸੁਰੱਖਿਆ ਲੈਣ ਸਬੰਧੀ ਪਹੁੰਚ ਕੀਤੀ ਹੋਵੇ। ਨਿਯਮ ਮੁਤਾਬਕ ਪਾਰਟੀ ਨੇਤਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਉਸ ਦੀ ਬੇਨਤੀ ਭੇਜ ਦਿੱਤੀ ਹੋਵੇ। ਪਰ ਕੁਝ ਕਾਰਨਾਂ ਕਰਕੇ ਗ੍ਰਹਿ ਮੰਤਰਾਲੇ ਨੇ ਬਾਜਵਾ ਨੂੰ ਸੰਭਾਵੀ ਖਤਰੇ ਸਬੰਧੀ ਸੂਬਾ ਸਰਕਾਰ ਨਾਲ ਵਿਚਾਰ ਵਟਾਂਦਰਾ ਵੀ ਨਹੀਂ ਕੀਤਾ ਜੋ ਕਿ ਅਜਿਹੇ ਮਾਮਲਿਆਂ ਵਿੱਚ ਨਿਰਧਾਰਤ ਨਿਯਮਾਂ ਤੋਂ ਸਪੱਸ਼ਟ ਤੌਰ ’ਤੇ ਉਲਟ ਹੈ ।
ਬੁਲਾਰੇ ਨੇ ਦੱਸਿਆ ਕਿ ਅਸਲ ਵਿੱਚ ਮੌਜੂਦਾ ਸਮੇਂ ਦੌਰਾਨ ਬਾਜਵਾ ਪੰਜਾਬ ਪੁਲਿਸ ਵੱਲੋਂ ਵਾਧੂ ਸੁਰੱਖਿਆ ਪ੍ਰਾਪਤ ਕਰ ਰਹੇ ਸਨ ਜੋ ਰਾਜ ਸਭਾ ਮੈਂਬਰ ਨੂੰ ਦਿੱਤੀ ਜਾਂਦੀ ਸੁਰੱਖਿਆ ਤੋਂ ਵੱਧ ਸੀ। ਇਸ ਦਾ ਕਾਰਨ ਇਹ ਸੀ ਕਿ ਸੂਬਾ ਸਰਕਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਰਹੇ ਹੋਣ ਕਰਕੇ ਉਨਾਂ ਤੋਂ ਇਹ ਵੱਡੀ ਸੁਰੱਖਿਆ ਵਾਪਸ ਨਹੀਂ ਲਈ ਸੀ। ਅਸੂਲਨ, ਸੰਸਦ ਮੈਂਬਰ ਬਣਨ ਦੇ ਨਾਲ ਹੀ ਕੋਈ ਖਤਰਾ ਨਾ ਹੋਣ ਦੇ ਮੱਦੇਨਜ਼ਰ ਵਧੀ ਹੋਈ ਸੁਰੱਖਿਆ ਨੂੰ ਵਾਪਸ ਲਿਆ ਜਾਣਾ ਚਾਹੀਦਾ ਸੀ।
ਗ੍ਰਹਿ ਮੰਤਰਾਲੇ ਵਲੋਂ 19 ਮਾਰਚ ਨੂੰ ਬਾਜਵਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਅਤੇ ਅੱਜ ਤੱਕ ਉਨਾਂ ਕੋਲ ਨਿੱਜੀ ਸੁਰੱਖਿਆ, ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀ.ਆਈ.ਐਸ.ਐਫ ਦੇ 25 ਜਵਾਨ ਹਨ ਸਮੇਤ 2 ਐਸਕੋਰਟ ਡਰਾਈਵਰ ਮੌਜੂਦ ਹਨ। 23 ਮਾਰਚ ਤੱਕ ਉਨਾਂ ਕੋਲ 14 ਪੰਜਾਬ ਪੁਲਿਸ ਦੇ ਕਰਮਚਾਰੀ ਵੀ ਤਾਇਨਾਤ ਸਨ ਪਰ ਉਨਾਂ ਵਿਚੋਂ ਕੁਝ ਨੂੰੂ ਕੋਵਿਡ ਡਿਊਟੀ ਦੇ ਮੱਦੇਨਜ਼ਰ ਵਾਪਸ ਬੁਲਾ ਲਿਆ ਗਿਆ। ਬੁਲਾਰੇ ਨੇ ਕਿਹਾ ਕਿ ਇਸ ਸਮੇਂ ਬਾਜਵਾ ਕੋਲ ਪੰਜਾਬ ਪੁਲਿਸ ਦੇ 6 ਕਰਮਚਾਰੀ ਹਨ ਅਤੇ ਡਰਾਇਵਰ ਸਮੇਤ ਇਕ ਐਸਕਾਰਟ ਹੈ ਜਿਸ ਨੂੰ ਹੁਣ ਵਾਪਸ ਲਿਆ ਜਾ ਰਿਹਾ ਹੈ।

Post Views: 101
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabin any caseInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabnow getting the central security directly accorded to him by the Union Home Ministry. Disclosing thispb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In PunjabThe Punjab Government has decided to withdraw the state police security from Congress MP Pratap Singh Bajwa after an assessment showed that he had virtually no threat perception and wastop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਇਕ ਹੋਰ ਨਕਲੀ ਸ਼ਰਾਬ ਵਾਲੇ ਗਿਰੋਹ ਨੂੰ ਕੀਤਾ ਕਾਬੂ, 146 ਹੋਰ ਕੇਸਾਂ ਵਿਚ 100 ਵਿਅਕਤੀ ਗ੍ਰਿਫਤਾਰ

Next Post

ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ਦੇ ਬਾਜ਼ਾਰਾਂ ਦਾ ਅਚਨਚੇਤੀ ਦੌਰਾ

Next Post
ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ਦੇ ਬਾਜ਼ਾਰਾਂ ਦਾ ਅਚਨਚੇਤੀ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ਦੇ ਬਾਜ਼ਾਰਾਂ ਦਾ ਅਚਨਚੇਤੀ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800