No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

admin by admin
in PUNJAB
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter

* ਸੂਬੇ ਦੇ ਵਿਕਾਸ ਲਈ ਯਤਨਸ਼ੀਲ ਵਿਅਕਤੀਆਂ ਨੂੰ ਪੰਜ ਸ਼੍ਰੇਣੀਆਂ ਵਿੱਚ ਦਿੱਤੇ ਜਾਣਗੇ ਪੁਰਸਕਾਰ
* ਪੁਰਸਕਾਰਾਂ ਲਈ ਸੂਬੇ ਦੇ ਆਮ ਲੋਕਾਂ, ਯੂਨੀਵਰਸਿਟੀਆਂ, ਸਨਅਤਾਂ ਅਤੇ ਸਾਰੇ ਵਿਭਾਗਾਂ ਤੋਂ ਨਾਮਜ਼ਦਗੀਆਂ ਮੰਗੀਆਂ; ਜੇਤੂਆਂ ਦਾ 25 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ

ਚੰਡੀਗੜ, 14 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਦੇ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਦੇ ਸਹਿਯੋਗ ਨਾਲ ਪੰਜ ਸ਼੍ਰੇਣੀਆਂ ਵਿੱਚ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਵਾਰਡ ਆਰਥਿਕ ਸਥਿਰਤਾ, ਸਮਾਜਿਕ ਉੱਨਤੀ ਅਤੇ ਭਲਾਈ, ਵਾਤਾਵਰਨ ਸਥਿਰਤਾ, ‘ਸਾਰਿਆਂ ਨੂੰ ਨਾਲ ਲੈ ਕੇ ਚੱਲਣ’ ਦੀ ਭਾਵਨਾ ਤੋਂ ਇਲਾਵਾ ਏਕੀਕਰਣ, ਆਪਸੀ ਮਿਲਾਪ, ਸਾਂਝੇ ਕਾਰਜ ਅਤੇ ਸੰਪੂਰਨ ਹੱਲ ਦੀ ਪਹੁੰਚ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ। ਇਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 25 ਸਤੰਬਰ, 2020 ਨੂੰ ਟਿਕਾਊ ਵਿਕਾਸ ਟੀਚੇ (ਐਸ.ਡੀ.ਜੀ.) ਦਿਵਸ ਮੌਕੇ ਕੀਤਾ ਜਾਵੇਗਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨਾਂ ਐਵਾਰਡਾਂ ਲਈ ਸੂਬੇ ਦੇ ਆਮ ਲੋਕਾਂ, ਯੂਨੀਵਰਸਿਟੀਆਂ, ਸਨਅਤਾਂ ਅਤੇ ਸਾਰੇ ਵਿਭਾਗਾਂ ਤੋਂ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਨਾਮਜ਼ਦਗੀ ਫਾਰਮ ਸਮੇਤ ਸਮੁੱਚੀ ਪ੍ਰਕਿਰਿਆ ਦੇ ਵੇਰਵੇ ਅਤੇ ਐਵਾਰਡਾਂ ਦੇ ਵਰਗਾਂ ਬਾਰੇ ਜਾਣਕਾਰੀ -. ਤੋਂ ਹਾਸਲ ਕੀਤੀ ਜਾ ਸਕਦੀ ਹੈ।
ਉਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਤੋਂ ਸਹਾਇਤਾ ਪ੍ਰਾਪਤ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਇਕ ਅਜਿਹਾ ਮੰਚ ਹੈ, ਜੋ ਸਾਰੇ ਭਾਈਵਾਲਾਂ ਨੂੰ ਇਕਜੁੱਟ ਕਰਕੇ ਅਤੇ ਸਹੂਲਤਾਂ ਮੁਹੱਈਆ ਕਰਵਾ ਕੇ ‘ਐਸ.ਡੀ.ਜੀ.2030’ ਦੇ ਟੀਚਿਆਂ ਨੂੰ ਹਾਸਲ ਅਤੇ ਲਾਗੂ ਕਰੇਗਾ। ਇਹ ਪੰਜਾਬ ਨੂੰ ਤਕਨੀਕੀ ਗਿਆਨ, ਸਮਰਥਾ ਅਤੇ ਸਰੋਤਾਂ ਨਾਲ ਲੈਸ ਕਰਕੇ ਟੀਚਿਆਂ ਦੀ ਪ੍ਰਾਪਤੀ ਦੇ ਸਮਰਥ ਬਣਾਏਗਾ। ਐਸ.ਡੀ.ਜੀ.ਸੀ. ਨਿਰੰਤਰ ਵਿਕਾਸ ਟੀਚਿਆਂ ਨੂੰ ਹਾਸਲ ਕਰਨ ਲਈ ਸੂਬਾਈ ਸਰਕਾਰ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਤੋਂ ਇਲਾਵਾ ਸਬੰਧਤ ਸਰਕਾਰੀ ਵਿਭਾਗਾਂ ਨਾਲ ਮਿਲ ਕੇ ਕੰਮ ਕਰੇਗਾ।
ਬੁਲਾਰੇ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪੂਰੇ ਵਿਸ਼ਵ ਨੂੰ ਨਵੀਆਂ ਚੁਣੌਤੀਆਂ ਮੁਤਾਬਕ ਆਪਣੇ ਆਪ ਢਾਲਣ ਦੀ ਲੋੜ ਹੈ ਅਤੇ ਐਸਡੀਜੀ ਨੇ ਇੱਕ ਟਿਕਾਊ ਸੰਸਾਰ ਦੀ ਸਿਰਜਣਾ ਲਈ ਇੱਕ ਵਧੀਆ ਢਾਂਚਾ ਪ੍ਰਦਾਨ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਵਿਕਾਸ ਟੀਚਿਆਂ (ਐਸ.ਡੀ.ਜੀ.) ਬਾਰੇ ਜਾਗਰੂਕਤਾ ਪੈਦਾ ਕਰਨ ਦੇ ਅਹਿਮ ਕਾਰਜ ਨੂੰ ਜਾਰੀ ਰੱਖਣ ਲਈ ਐਸ.ਡੀ.ਜੀ.ਸੀ.ਸੀ. ਵੱਲੋਂ ਇਹ ਐਵਾਰਡ ਦੇਣ ਦਾ ਕਦਮ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਐਸ.ਡੀ.ਜੀ. ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਨਾਂ ਨੂੰ ਅਤੇ ਉਨਾਂ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਆਉਣ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨਾਂ ਦਾ ਸਨਮਾਨ ਕੀਤਾ ਜਾ ਸਕੇ। ਐਸ.ਡੀ.ਜੀਜ਼ ਨੂੰ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਸਮੁੱਚੀ ਸਰਕਾਰ ਅਤੇ ਸਮੁੱਚੇ ਸਮਾਜ ਵਾਲੀ ਪਹੁੰਚ ਅਪਣਾਈ ਜਾਵੇ। ਉਨਾਂ ਕਿਹਾ ਕਿ ਕੋਵਿਡ-19 ਤੋਂ ਬਾਅਦ ਇਕ ਆਮ ਹਾਲਾਤ ਵਾਲੇ ਸਮਾਜ ਦੀ ਸਿਰਜਣਾ ਵਿੱਚ ਐਸਡੀਜੀ ਅਹਿਮ ਭੂਮਿਕਾ ਨਿਭਾਵੇਗਾ।
ਉਨਾਂ ਕਿਹਾ ਕਿ ਐਸ.ਡੀ.ਜੀਜ਼ 25 ਸਤੰਬਰ ਨੂੰ ਸਹੀਬੱਧ ਹੋਇਆ ਸੀ ਅਤੇ ਇਹ ਸੰਯੁਕਤ ਰਾਸ਼ਟਰ ਐਸ.ਡੀ.ਜੀ. ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਲਈ ਇਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਵੀ ਇਸੇ ਦਿਨ ਇਕ ਵਰਚੂਅਲ ਐਵਾਰਡ ਸਮਾਰੋਹ ਰਾਹੀਂ ਕੀਤਾ ਜਾਵੇਗਾ। ਐੱਸ.ਡੀ.ਜੀ. ਐਕਸ਼ਨ ਐਵਾਰਡ ਇਕ ਨਿਵੇਕਲੀ ਪਹਿਲ ਹੈ, ਜੋ ਵਿਸ਼ਵ ਨੂੰ ਹੋਰ ਬਿਹਤਰ ਬਣਾਉਣ ਲਈ ਯਤਨਸ਼ੀਲ ਵਿਅਕਤੀਆਂ ਦੇ ਯਤਨਾਂ ਨੂੰ ਹੋਰ ਉਤਸ਼ਾਹਿਤ ਕਰੇਗਾ ।

Post Views: 87
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਸੁਖਬੀਰ ਲੋਕਾਂ ਨੂੰ ਸਪਸ਼ਟ ਕਰੇ ਕਿ ਖੇਤੀ ਆਰਡੀਨੈਸ ਕਿਸਾਨ ਪੱਖੀ ਹਨ ਜਾਂ ਕਿਸਾਨ ਮਾਰੂ-ਤਿ੍ਰਪਤ ਬਾਜਵਾ

Next Post

ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ

Next Post
ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ

ਲਾਈਫ਼ਟਾਈਮ ਅਚੀਵਮੈਂਟ ਐਵਾਰਡ ਜੇਤੂ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਯੋਗ ਹੋਣਗੇ : ਰਾਣਾ ਸੋਢੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982