No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ

admin by admin
in BREAKING, CHANDIGARH, National, POLITICS, PUNJAB, RAJASTHAN
0
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ
0
SHARES
0
VIEWS
Share on FacebookShare on Twitter

ਚੰਡੀਗੜ੍ਹ/ਫਾਜ਼ਿਲਕਾ, 27 ਜਨਵਰੀ(Press Ki Taquat): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫਾਜ਼ਿਲਕਾ ਵਿਖੇ ਅਬੋਹਰ- ਹਨੂੰਨਗੜ੍ਹ ਰੋਡ ‘ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ  ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਹੈ ਜੋ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਇਹ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਰੋਹ ਦੇ ਮੈਂਬਰਾਂ ਨੂੰ ਪਹੁੰਚਾਈ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਥਾਣਾ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਫੜ੍ਹਨ ਲਈ ਅਬੋਹਰ-ਹਨੂਮਾਨਗੜ੍ਹ ਰੋਡ ਫਾਜ਼ਿਲਕਾ ‘ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ ‘ਚ ਪੁਲਿਸ ਨਾਕਾਬੰਦੀ ਕੀਤੀ ਅਤੇ ਦੋਵਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸ ਸਮੇਤ .32 ਬੋਰ ਦੇ 7 ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸ.ਐਸ.ਓ.ਸੀਯ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸਐਸਓਸੀ ਫਾਜ਼ਿਲਕਾ ਨੇ ਉਨ੍ਹਾਂ ਦੇ ਗਰੁੱਪ ਮੈਂਬਰ ਨਰੇਸ਼ ਪੰਡਿਤ ਨੂੰ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਨਰੇਸ਼ ਪੰਡਿਤ ਖਤਰਨਾਕ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਫਿਰੌਤੀ ਲਈ ਜੋਧਪੁਰ ਦੇ ਇੱਕ ਉੱਘੇ ਕਾਰੋਬਾਰੀ ਨੂੰ ਅਗਵਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਦੀ ਜਾਣਕਾਰੀ ਰਾਜਸਥਾਨ ਪੁਲਿਸ ਨਾਲ ਸਾਂਝੀ ਕੀਤੀ ਗਈ, ਜਿਸ ਸਦਕਾ ਜ਼ਿਲ੍ਹਾ ਪਾਲੀ ਵਿੱਚ ਇਸ ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼ ਹੋਇਆ।
ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।  ਉਨ੍ਹਾਂ ਕਿਹਾ ਕਿ ਪੁਲਿਸ ਇਸ ਕੇਸ ਵਿੱਚ ਜਾਅਲੀ ਭਾਰਤੀ ਕਰੰਸੀ ਦੇ ਨਜ਼ਰੀਏ ਤੋਂ ਵੀ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 489-ਏ, 489-ਬੀ ,489-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Post Views: 132
Tags: fake currency dealers NewsNEWS FROM PUNJAB STATE UNDER THE LEADERSHIPPunjab police arrest 2 Rajasthan weapon smugglersPUNJAB POLICE ARREST TWO RAJASTHAN-BASEDPunjab Police arrested 2 arms smugglers from RajasthanRajasthan-based weapon smugglers nabbed in PunjabTwo Rajasthan-based Weapon SmugglersTwo Rajasthan-based weapon smugglers heldTwo Rajasthan-based weapon smugglers held - Tribune India
Previous Post

ਅਮਰ ਸ਼ਹੀਦ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬੇ ਦੇ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਪਵੇਗਾ-ਰਾਜਪਾਲ

Next Post

ਮੁੱਢਲੇ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ – ਪੀਐੱਚਸੀ ਵਿੱਚ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ – ਇਮਾਰਤ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਕੀਤਾ ਜਾਵੇ: – ਮਾਣਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਯ

Next Post
ਮੁੱਢਲੇ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ – ਪੀਐੱਚਸੀ ਵਿੱਚ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ – ਇਮਾਰਤ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਕੀਤਾ ਜਾਵੇ: – ਮਾਣਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਯ

ਮੁੱਢਲੇ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ - ਪੀਐੱਚਸੀ ਵਿੱਚ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ - ਇਮਾਰਤ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਕੀਤਾ ਜਾਵੇ: - ਮਾਣਯੋਗ ਰਾਜਪਾਲ ਬੰਡਾਰੂ ਦੱਤਾਤ੍ਰੇਯ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800